20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

17 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਨਸ਼ਿਆ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਚਾਰ ਦਿਨਾਂ ਵਿਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.)

ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਨਸ਼ਿਆ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਚਾਰ ਦਿਨਾਂ ਵਿਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਖੁਲਾਸਾ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ ਤਿੰਨੋਂ ਵਾਸੀਆਂ ਕੋਟ ਮਿੱਤ ਸਿੰਘ ਖਾਲਸਾ ਨਗਰ ਅੰਮ੍ਰਿਤਸਰ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ । ਇਸ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਗਾਇਆ ਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਪਿਛਲੀ ਖ਼ਬਰ ਸ਼ਿਵਰਾਜ ਸਿੰਘ ਚੌਹਾਨ ਵਲੋਂ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਦਾ ਸੱਦਾ ਅਗਲੀ ਖ਼ਬਰ ਰਤਨ ਨਗਰ ’ਚ ਬੱਚੇ ਦੇ ਅਗਵਾ ਹੋਣ ਦੀ ਸੂਚਨਾ ਨਾਲ ਪੁਲਿਸ ਨੂੰ ਪਈਆਂ ਭਾਜੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।