22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਦੇਸ਼ਾਂ ’ਚ ਸਿੱਖ ਡਰਾਈਵਰਾਂ ਦੀ ਸੁਰੱਖਿਆ ਦਾ ਮੁੱਦਾ ਉਠਾਏ ਕੇਂਦਰ-ਵੜਿੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਅਮਰੀਕਾ ਅਤੇ ਯੂ. ਕੇ ’ਚ ਸਿੱਖ ਡਰਾਈਵਰਾਂ ਨਾਲ ਵਾਪਰੀਆਂ ਹਾਲੀਆ ਘਟਨਾਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਦੇਸ਼ ਮੰਤਰੀ ਐੱਸ.

ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਅਮਰੀਕਾ ਅਤੇ ਯੂ.ਕੇ ’ਚ ਸਿੱਖ ਡਰਾਈਵਰਾਂ ਨਾਲ ਵਾਪਰੀਆਂ ਹਾਲੀਆ ਘਟਨਾਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਨ੍ਹਾਂ ਮਾਮਲਿਆਂ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲ ਉੱਚ ਪੱਧਰ ’ਤੇ ਉਠਾਉਣ ਅਤੇ ਨਵੀਂ ਦਿੱਲੀ ਸਥਿਤ ਅਮਰੀਕਾ ਤੇ ਯੂ.ਕੇ. ਦੇ ਡਿਪਲੋਮੈਟਾਂ ਨੂੰ ਤਲਬ ਕਰਕੇ ਭਾਰਤ ਦੀ ਚਿੰਤਾ ਤੋਂ ਜਾਣੂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ 9 ਸਤੰਬਰ ਨੂੰ ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਇਕ ਇਸ਼ਤਿਹਾਰ ਦਾ ਹਵਾਲਾ ਦਿੱਤਾ, ਜਿਸ ’ਚ ‘ਸਾਡੀਆਂ ਸੜਕਾਂ ਤੋਂ ਦੂਰ ਰਹੋ, ਤੁਹਾਨੂੰ ਗੱਡੀ ਚਲਾਉਣੀ ਨਹੀਂ ਆਉਂਦੀ‘ਮਿਸਟਰ ਸਿੰਘ’ ਵਾਲਾ ਸੰਦੇਸ਼ ਵਰਤਿਆ ਗਿਆ ਸੀ। ਵੜਿੰਗ ਨੇ ਵਾਇਓਮਿੰਗ ’ਚ 13 ਸਤੰਬਰ ਨੂੰ ਇਕ ਸਿੱਖ ਟਰੱਕ ਡਰਾਈਵਰ ’ਤੇ ਹੋਏ ਚਾਕੂ ਨਾਲ ਹਮਲੇ ਦਾ ਵੀ ਜ਼ਿਕਰ ਕੀਤਾ।
ਪਿਛਲੀ ਖ਼ਬਰ ਪਾਕਿ ’ਚ 1,000 ਰੁਪਏ ਪ੍ਰਤੀ ਲੀਟਰ ਵਿਕ ਸਕਦਾ ਹੈ ਪੈਟਰੋਲ ਪੈਟਰੋਲੀਅਮ ਮੰਤਰੀ ਦੀ ਵੱਡੀ ਚਿਤਾਵਨੀ ਅਗਲੀ ਖ਼ਬਰ ਨਸ਼ਾ ਤਸਕਰਾਂ ’ਤੇ ਕਾਰਵਾਈ ਕਰੇ ਸਰਕਾਰ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।