23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਾਕਿ ਤੇ ਸਾਊਦੀ ਅਰਬ ਵਲੋਂ ਕੂਟਨੀਤਕ , ਅਧਿਕਾਰਤ ਤੇ ਵਿਸ਼ੇਸ਼ ਪਾਸਪੋਰਟ ਧਾਰਕਾਂ ਲਈ ਵੀਜ਼ਾ ਸ਼ਰਤ ਖ਼ਤਮ

ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਕਈ ਦਾਅਵਿਆਂ ਦੇ ਬਾਵਜੂਦ ਸਾਊਦੀ ਅਰਬ ’ਤੇ ਹੂਤੀ ਬਾਗ਼ੀਆਂ ਵਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ’ਚ ਅਸਮਰੱਥ ਰਿਹਾ ਹੈ। ਇਸ ਤਣਾਅ ਵਿਚਕਾਰ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਦੌਰਾਨ ਨਿਊਯਾਰਕ ’ਚ ਪਾਕਿਸਤਾਨ ਦੇ ਉਪ-ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਸਾਊਦੀ ਵਿਦੇਸ਼ ਮੰਤਰੀ ਪ੍ਰਿੰਸ ਫ਼ੈਸਲ ਬਿਨ ਫ਼ਰਹਾਨ ਨਾਲ ਇਕ ਨਵੇਂ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ।

ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਕਈ ਦਾਅਵਿਆਂ ਦੇ ਬਾਵਜੂਦ ਸਾਊਦੀ ਅਰਬ ’ਤੇ ਹੂਤੀ ਬਾਗ਼ੀਆਂ ਵਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ’ਚ ਅਸਮਰੱਥ ਰਿਹਾ ਹੈ। ਇਸ ਤਣਾਅ ਵਿਚਕਾਰ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਦੌਰਾਨ ਨਿਊਯਾਰਕ ’ਚ ਪਾਕਿਸਤਾਨ ਦੇ ਉਪ-ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਸਾਊਦੀ ਵਿਦੇਸ਼ ਮੰਤਰੀ ਪ੍ਰਿੰਸ ਫ਼ੈਸਲ ਬਿਨ ਫ਼ਰਹਾਨ ਨਾਲ ਇਕ ਨਵੇਂ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਇਸ ਸਮਝੌਤੇ ਤਹਿਤ ਦੋਵਾਂ ਦੇਸ਼ਾਂ ਦੇ ਡਿਪਲੋਮੈਟਿਕ, ਅਧਿਕਾਰਤ ਤੇ ਵਿਸ਼ੇਸ਼ ਪਾਸਪੋਰਟ ਧਾਰਕਾਂ ਲਈ ਵੀਜ਼ਾ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸਹਾਕ ਡਾਰ ਨੇ ਇਸ ਕਦਮ ਨੂੰ ਦੋਵਾਂ ਦੇਸ਼ਾਂ ਵਿਚਾਲੇ ਉੱਚ-ਪੱਧਰੀ ਸੰਪਰਕਾਂ ਤੇ ਸਰਕਾਰੀ ਅਦਾਰਿਆਂ ਦਰਮਿਆਨ ਤਾਲਮੇਲ ਵਧਾਉਣ ਵਾਲਾ ਫ਼ੈਸਲਾ ਦੱਸਿਆ ਹੈ। ਇਕ ਪਾਸੇ ਜਿੱਥੇ ਸਾਊਦੀ ਅਰਬ ਨੂੰ ਹੂਤੀ ਮਿਜ਼ਾਈਲਾਂ ਤੇ ਡਰੋਨਾਂ ਤੋਂ ਬਚਾਅ ਲਈ ਮਜ਼ਬੂਤ ਫ਼ੌਜੀ ਸਹਿਯੋਗ ਦੀ ਲੋੜ ਹੈ ਉੱਥੇ ਹੀ ਦੋਵੇਂ ਦੇਸ਼ ਫਿਲਹਾਲ ਵੀਜ਼ਾ ਛੋਟ ਵਰਗੇ ਪ੍ਰਸ਼ਾਸਕੀ ਸਮਝੌਤਿਆਂ ਰਾਹੀਂ ਸੰਬੰਧਾਂ ਨੂੰ ਅੱਗੇ ਵਧਾਉਣ ’ਤੇ ਧਿਆਨ ਦੇ ਰਹੇ ਹਨ। ਸਾਊਦੀ ਅਰਬ ਇਸ ਸਮੇਂ ਯਮਨ ਦੇ ਹੂਤੀ ਬਾਗ਼ੀਆਂ ਵਲੋਂ ਤੇਜ਼ ਕੀਤੇ ਗਏ ਡਰੋਨ ਤੇ ਮਿਜ਼ਾਈਲ ਹਮਲਿਆਂ ਦੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਇਸ ਸੰਕਟ ਨੇ ਪਾਕਿ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ ਦੀ ਅਸਲ ਪ੍ਰੀਖਿਆ ਸ਼ੁਰੂ ਕਰ ਦਿੱਤੀ ਹੈ। ਹੂਤੀ ਹਮਲਿਆਂ ਦੇ ਬਾਵਜੂਦ ਜਨਰਲ ਆਸਿਮ ਮੁਨੀਰ ਦੀ ਅਗਵਾਈ ਹੇਠ ਪਾਕਿਸਤਾਨੀ ਫ਼ੌਜ ਨੇ ਹਾਲੇ ਤੱਕ ਸਾਊਦੀ ਅਰਬ ਦੇ ਹੱਕ ’ਚ ਕੋਈ ਸਿੱਧੀ ਫ਼ੌਜੀ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ।
ਪਿਛਲੀ ਖ਼ਬਰ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ ਅਗਲੀ ਖ਼ਬਰ ਦੰਗਾ ਪੀੜਤ ਇਸਤਰੀ ਵਿੰਗ ਨੇ ਬਹਿਰੀਨ ਤੋਂ ਆਈ ਬੀਬੀ ਦੇ ਪਿਛੋਕੜ ਦੀ ਜਾਂਚ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।