25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਹਿਲਾ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ. ਵੀ.

ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ. ਚੈਨਲਾਂ ’ਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਤੇ ਟੀ.ਵੀ.ਚੈਨਲਾਂ ’ਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ ।
ਪਿਛਲੀ ਖ਼ਬਰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ-ਖੁੱਡੀਆਂ ਅਗਲੀ ਖ਼ਬਰ ਡਾ. ਨਜੀਬ ਨਕੀ ਮਕਬੂਜ਼ਾ ਕਸ਼ਮੀਰ ਦੇ ਚੁਣੇ ਗਏ 25ਵੇਂ ਰਾਸ਼ਟਰਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।