27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੇਸ਼ ਦੇ ਕਰੀਬ 8 ਲੱਖ ਬੈਂਕ ਕਰਮਚਾਰੀ ਭਲਕੇ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ’ਤੇ ਜਾਣਗੇ

ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ਉੱਤੇ ਦੇਸ਼ ਦੇ 8 ਲੱਖ ਦੇ ਕਰੀਬ ਬੈਂਕ ਕਰਮਚਾਰੀ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ’ਤੇ ਜਾ ਰਹੇ ਹਨ। ਇਸ ਸਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਆਫ਼ੀਸਰਜ਼ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਕਾਮਰੇਡ ਪਾਲੀ ਰਾਮ ਬਾਂਸਲ ਨੇ ਦੱਸਿਆ ਕਿ ਬੈਂਕ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਹਫ਼ਤੇ ਵਿਚ ਪੰਜ ਦਿਨ ਕੰਮ ਅਤੇ ਪੀ.

ਅਜੀਤ ਡੈਸਕ 27-09-2026
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ਉੱਤੇ ਦੇਸ਼ ਦੇ 8 ਲੱਖ ਦੇ ਕਰੀਬ ਬੈਂਕ ਕਰਮਚਾਰੀ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ’ਤੇ ਜਾ ਰਹੇ ਹਨ। ਇਸ ਸਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਆਫ਼ੀਸਰਜ਼ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਕਾਮਰੇਡ ਪਾਲੀ ਰਾਮ ਬਾਂਸਲ ਨੇ ਦੱਸਿਆ ਕਿ ਬੈਂਕ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਹਫ਼ਤੇ ਵਿਚ ਪੰਜ ਦਿਨ ਕੰਮ ਅਤੇ ਪੀ.ਐਲ.ਆਈ. ਸੰਬੰਧੀ ਹੈ ਪਰ ਸਰਕਾਰ ਇੰਨ੍ਹਾਂ ਮੰਗਾਂ ਨੂੰ ਨਾ ਮੰਨਣ ਲਈ ਬਜ਼ਿਦ ਹੈ। ਉਨ੍ਹਾਂ ਦੱਸਿਆ ਕਿ 8 ਮਾਰਚ 2024 ਨੂੰ ਪੰਜ ਦਿਨਾਂ ਦੇ ਹਫ਼ਤੇ ਸਬੰਧੀ ਸਹਿਮਤੀ ਬਣ ਗਈ ਸੀ ਪਰ ਸਰਕਾਰ ਨੇ ਦੋ ਸਾਲਾਂ ਤੋਂ ਇਹ ਫ਼ੈਸਲਾ ਲਾਗੂ ਕਰਨ ਤੋਂ ਲਟਕਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕਰਦਿਆਂ ਦੱਸਿਆ ਕਿ ਜਦੋਂ ਭਾਰਤੀ ਰਿਜ਼ਰਵ ਬੈਂਕ ਤੇ ਵਿੱਤ ਮੰਤਰਾਲਾ ਦੇ ਨਾਲ ਨਾਲ ਐਲ.ਆਈ.ਸੀ., ਐਨ.ਐਸ.ਈ., ਬੀ.ਐਸ.ਈ. ਆਦਿ ਸਾਰੇ ਅਦਾਰਿਆਂ ਵਿਚ ਪੰਜ ਦਿਨਾਂ ਦਾ ਹਫ਼ਤਾ ਹੈ ਤਾਂ ਬੈਂਕਾਂ ਵਿਚ ਇਹ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ। ਸ੍ਰੀ ਬਾਂਸਲ ਨੇ ਦੱਸਿਆ ਕਿ ਪਬਲਿਕ ਸੈਕਟਰ ਦੇ ਬੈਂਕਾਂ ਵਿੱਚ ਜਿੱਥੇ ਕੰਮ ਲਗਾਤਾਰ ਵਧ ਰਿਹਾ ਹੈ ਉੱਥੇ ਸਟਾਫ਼ ਘਟ ਰਿਹਾ ਹੈ। ਇਸ ਕਾਰਨ ਬੈਂਕ ਮੁਲਾਜ਼ਮ ਲਗਾਤਾਰ ਮਾਨਸਿਕ ਤਣਾਅ ਵਿੱਚ ਰਹਿੰਦੇ ਹਨ। ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੱਸਿਆ ਕਿ ਬੈਂਕ ਕਰਮਚਾਰੀ ਆਪਣੇ ਹੱਕਾਂ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹਨ ਤੇ ਤਿੱਖੇ ਸੰਘਰਸ਼ ਲਈ ਪੂਰੀ ਤਰ੍ਹਾਂ ਤਿਆਰ ਹਨ।
ਪਿਛਲੀ ਖ਼ਬਰ ਸੀ.ਬੀ.ਐਸ.ਈ. ਦੇ ਨਵੇਂ ਬਣੇ ਚੇਅਰਮੈਨ ਡਾ. ਮਨਦੀਪ ਕੇ. ਭੰਡਾਰੀ ਫ਼ਰੀਦਕੋਟ ਦੇ ਜੰਮਪਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ 3 ਆਬਜ਼ਰਵਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।