27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)–ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਸਭਾ ਸੁਸਾਇਟੀਆਂ ਵਲੋਂ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਦੋ ਦਿਨ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 27-09-2026
ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)–ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਸਭਾ ਸੁਸਾਇਟੀਆਂ ਵਲੋਂ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਦੋ ਦਿਨ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ । ਸੰਪਰਦਾਇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤੇ ਵੱਖ-ਵੱਖ ਸੰਪਰਦਾਵਾਂ ਵਲੋਂ ਮਹੱਲਾ ਕੱਢਿਆ ਗਿਆ । ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਮੁੰਡਾ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ । ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਜਗਦੇਵ ਸਿੰਘ ਹੈੱਡ ਪ੍ਰਚਾਰਕ ਦਰਬਾਰ ਸਾਹਿਬ, ਬਲਵਿੰਦਰ ਸਿੰਘ ਕਾਹਲਵਾਂ ਮੁੱਖ ਸਕੱਤਰ ਦਰਬਾਰ ਸਾਹਿਬ, ਗੁਰਨਾਮ ਸਿੰਘ ਮੀਤ ਸਕੱਤਰ, ਸਤਨਾਮ ਸਿੰਘ ਰਿਆੜ ਮੀਤ ਸਕੱਤਰ, ਗੁਰਪ੍ਰੀਤ ਸਿੰਘ ਰੋਡੇ ਇੰਚਾਰਜ, ਚੀਫ ਮੇਲਾ ਇੰਚਾਰਜ ਲਖਬੀਰ ਸਿੰਘ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸੁਖਦੇਵ ਸਿੰਘ, ਬਾਪੂ ਹਰਜੀਤ ਸਿੰਘ ਸੇਰੋ, ਹਰਦੀਪ ਸਿੰਘ ਸੇਰੋ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ, ਹਰਭਜਨ ਸਿੰਘ ਰਾਠੌਰ, ਜੈਮਲ ਸਿੰਘ ਜਾਮਾਰਾਏ, ਜਸਬੀਰ ਸਿੰਘ ਜੱਸ ਕਾਹਲਵਾਂ, ਸਰਵਨ ਸਿੰਘ ਲਾਹੌਰੀਆ ਆਦਿ ਨੇ ਗੁਰੂ ਘਰ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਤੋਂ ਖ਼ਫ਼ਾ ਜਰਨੈਲ ਸਿੰਘ ਔਲਖ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ ਸਾਰੇ ਅਹੁਦਿਆਂ ਤੇ ਮੁਢਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।