27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੋਦੀ , ਸੋਨੀਆ , ਰਾਹੁਲ ਤੇ ਹੋਰਨਾਂ ਵਲੋਂ ਡਾ . ਮਨਮੋਹਨ ਸਿੰਘ ਨੂੰ ਜਨਮ ਦਿਨ ’ ਤੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਸੋਨੀਆ ਗਾਂਧੀ। 27-09-2026
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀ.ਐਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ। ਉਨ੍ਹਾਂ ਨੇ ਜਨਤਕ ਜੀਵਨ ਵਿਚ ਕਈ ਸਾਲ ਬਿਤਾਏ ਤੇ ਪੂਰੀ ਨਿਸ਼ਠਾ ਨਾਲ ਦੇਸ਼ ਦੀ ਸੇਵਾ ਕੀਤੀ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਪਹੁੰਚ ਕੇ ਡਾ. ਮਨਮੋਹਨ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ। ਬਾਅਦ ਵਿਚ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਸਮੇਤ ਪਰਿਵਾਰਿਕ ਮੈਂਬਰ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਰਾਹੁਲ ਗਾਂਧੀ ਤੇ ਹੋਰ ਆਗੂਆਂ ਨੇ ਵੀ ਹਾਜ਼ਰੀ ਭਰੀ।
ਪਿਛਲੀ ਖ਼ਬਰ ਹਰੀਸ਼ ਰਾਵਤ ਈ.ਡੀ.ਸਾਹਮਣੇ ਪੇਸ਼ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਿਹਾਇਸ਼ੀ ਇਲਾਕਿਆਂ ’ ਚ ਵਪਾਰਕ ਇਕਾਈਆਂ ਨੂੰ ਸੀਲ ਕਰਨ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।