28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਥਾਣਾ ਮੁਖੀ ਸੁਨੀਤਾ ਰਾਣੀ 50 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫ਼ਤਾਰ

ਮੋਗਾ, 27 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਕਸਬਾ ਕੋਟ ਈਸੇ ਖਾਂ ਦੀ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਫ਼ਿਰੋਜ਼ਪੁਰ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਹੈ, ਇਸ ਦੇ ਨਾਲ ਹੀ ਉਸਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੂਰਪੁਰ ਹਕੀਮਾਂ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਉਸਨੂੰ ਐਨ.

ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਕਸਬਾ ਕੋਟ ਈਸੇ ਖਾਂ ਦੀ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਫ਼ਿਰੋਜ਼ਪੁਰ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਹੈ, ਇਸ ਦੇ ਨਾਲ ਹੀ ਉਸਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੂਰਪੁਰ ਹਕੀਮਾਂ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਉਸਨੂੰ ਐਨ.ਡੀ.ਪੀ.ਐਸ. ਦੇ ਇਕ ਕੇਸ ਵਿਚ ਨਾਮਜ਼ਦ ਕਰਨ ਦੀਆਂ ਧਮਕੀਆਂ ਦਿੰਦੀ ਸੀ ਤੇ ਇਸ ਬਦਲੇ ਉਸ ਕੋਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ ਤੇ 80 ਹਜ਼ਾਰ ਵਿਚ ਸੌਦਾ ਤਹਿ ਕਰ ਲਿਆ ਗਿਆ। ਉਸ ਨੇ 20 ਹਜ਼ਾਰ ਰੁਪਏ ਪਹਿਲਾਂ ਹੀ ਦੇ ਦਿੱਤੇ ਸਨ ਤੇ ਜਿਸਦੀ ਫ਼ੋਨ ’ਤੇ ਰਿਕਾਰਡਿੰਗ ਕਰ ਲਈ ਸੀ ਅਤੇ ਹੁਣ ਉਸਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਉਸ ਨੇ 50 ਹਜ਼ਾਰ ਰੁਪਏ ਦਿੱਤੇ ਸਨ ਤਾਂ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਥਾਣਾ ਫ਼ਿਰੋਜ਼ਪੁਰ ਦੇ ਇੰਸਪੈਕਟਰ ਜਗਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ ਪਹਿਲਾਂ ਉਸ ਦੇ ਗੰਨਮੈਨ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੇ ਮੰਨਿਆਂ ਕਿ ਉਸ ਨੇ ਇਹ 50 ਹਜ਼ਾਰ ਰੁਪਏ ਇੰਸਪੈਕਟਰ ਸੁਨੀਤਾ ਰਾਣੀ ਨੂੰ ਦੇਣੇ ਹਨ ਤਾਂ ਮੌਕੇ ’ਤੇ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਸੁਨੀਤਾ ਰਾਣੀ ਨਾਲ ਉਕਤ ਪੈਸੇ ਲੈ ਜਾਣ ਲਈ ਫ਼ੋਨ ਕਰਵਾਇਆ ਤਾਂ ਜਦ ਇੰਸਪੈਕਟਰ ਸੁਨੀਤਾ ਰਾਣੀ ਨੇ ਆਪਣੇ ਗੰਨਮੈਨ ਕੋਲੋਂ ਉਕਤ ਪੈਸੇ ਫੜੇ ਤਾਂ ਨਾਲ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇੰਸਪੈਕਟਰ ਸੁਨੀਤਾ ਰਾਣੀ ਤੇ ਉਸਦੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿਚ ਕੁਰੱਪਸ਼ਨ ਰੋਕੋ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਗੋਆ ਘੁੰਮਣ ਗਏ ਨੌਜਵਾਨ ਦੀ ਸਮੁੰਦਰ ’ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਪਾਕਿਸਤਾਨੀ ਨੰਬਰ ਤੋਂ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਵਟਸਐਪ ’ਤੇ ਆਇਆ ਧਮਕੀ ਭਰਿਆ ਮੈਸੇਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।