ਪਾਕਿ ਸੰਵਾਰੇਗਾ ਸ਼ਹੀਦ ਭਗਤ ਸਿੰਘ ਦਾ ਜੱਦੀ ਪਿੰਡ ਫ਼ੈਸਲਾਬਾਦ ਦੇ ਪਿੰਡ ਬੰਗਾ ਵਿਚਲੀ ਜੱਦੀ ਹਵੇਲੀ ਨੇੜੇ ਬਣੇਗਾ ਯਾਦਗਾਰੀ ਸਮਾਰਕ
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਫ਼ੈਸਲਾਬਾਦ ਜ਼ਿਲ੍ਹੇ ਦੇ ਪਿੰਡ ਬੰਗਾ ’ਚ ਸ਼ਹੀਦ ਭਗਤ ਸਿੰਘ ਦੀ ਯਾਦ ’ਚ ਇਕ ਵਿਸ਼ੇਸ਼ ਸਮਾਰਕ ਬਣਾਉਣ ਦੀ ਯੋਜਨਾ ਉਲੀਕ ਰਹੀ ਹੈ । ਫ਼ੈਸਲਾਬਾਦ ਦੇ ਡਿਪਟੀ ਕਮਿਸ਼ਨਰ ਨੌਮਾਨ ਸਿੱਦੀਕੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਗਤ ਸਿੰਘ ਦੀ ਇਸ ਵਿਰਾਸਤ ਨੂੰ ਸੰਭਾਲਣ ਲਈ ਯਾਦਗਾਰ ਬਣਾਉਣ ’ਤੇ ਵਿਚਾਰ ਕਰ ਰਿਹਾ ਹੈ।
ਜ਼ਿਲ੍ਹਾ ਫ਼ੈਸਲਾਬਾਦ ਦੇ ਪਿੰਡ ਬੰਗਾ ਨੂੰ ਜਾਣ ਵਾਲੀ ਸੜਕ ’ਤੇ ਲਗਾਇਆ ਗਿਆ ਇਤਿਹਾਸਕ ਹਵੇਲੀ ਸਰਦਾਰ ਭਗਤ ਸਿੰਘ’ ਲਿਖਿਆ ਬੋਰਡ।
29-09-2026