30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿੱਲਤ ਨਾਲੋਂ ਸ਼ਹਾਦਤ ਨੂੰ ਕਬੂਲ ਕਰਾਂਗਾ-ਭਾਈ ਰਾਜੋਆਣਾ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਉਨ੍ਹਾਂ ਨੂੰ ਫਾਂਸੀ ਦੇਣ ਜਾਂ ਮੁਆਫ਼ੀ ਦੇਣ ਦੀ ਫਾਈਲ ਕੇਂਦਰ ਸਰਕਾਰ ਕੋਲ ਲੰਬੇ ਸਮੇਂ ਤੋਂ ਪਈ ਹੋਣ ਦੇ ਰੋਸ ਵਜੋਂ ਜੇਲ੍ਹ ’ਚੋਂ ਕੁੱਝ ਦਿਨ ਪਹਿਲਾਂ ਚਿੱਠੀ ਜਾਰੀ ਕਰਨ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਅਤੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪਟਿਆਲਾ ਜੇਲ੍ਹ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 30-09-2026
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਉਨ੍ਹਾਂ ਨੂੰ ਫਾਂਸੀ ਦੇਣ ਜਾਂ ਮੁਆਫ਼ੀ ਦੇਣ ਦੀ ਫਾਈਲ ਕੇਂਦਰ ਸਰਕਾਰ ਕੋਲ ਲੰਬੇ ਸਮੇਂ ਤੋਂ ਪਈ ਹੋਣ ਦੇ ਰੋਸ ਵਜੋਂ ਜੇਲ੍ਹ ’ਚੋਂ ਕੁੱਝ ਦਿਨ ਪਹਿਲਾਂ ਚਿੱਠੀ ਜਾਰੀ ਕਰਨ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਅਤੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪਟਿਆਲਾ ਜੇਲ੍ਹ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਤੋਂ ਉਪਰੰਤ ਜਥੇ. ਗੜਗੱਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਚੜ੍ਹਦੀਕਲਾ ’ਚ ਹਨ ਤੇ ਗੁਰੂ ਸਾਹਿਬ ਨਾਲ ਜੁੜੇ ਹੋਏ ਹਨ । ਭਾਈ ਗੜਗੱਜ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਉਨ੍ਹਾਂ ਦੀ ਅਪੀਲ ’ਤੇ ਫ਼ੈਸਲਾ ਲੈਣ ਲਈ ਪਈ ਅਰਜ਼ੀ ਦਾ ਹੱਲ ਕਰਨ। ਭਾਈ ਰਾਜੋਆਣਾ ਨੇ ਕਿਹਾ ਕਿ ਉਹ ਜ਼ਿੱਲਤ ਦੀ ਜ਼ਿੰਦਗੀ ਜਿਊਣ ਨਾਲੋਂ ਸ਼ਹੀਦੀ ਪ੍ਰਾਪਤ ਕਰਨਾ ਪਸੰਦ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਜਲਦ ਨਿਪਟਾਰੇ ਲਈ ਭਾਈ ਸਾਹਿਬ ਨੇ ਆਖਿਆ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਫੜੇ ਨੌਜਵਾਨ ਨੇ ਥਾਣੇ ’ਚ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਮੁਹਾਲੀ ਦੇ ਟੀ. ਡੀ. ਆਈ. ਹਾਊਸ ’ਚ ਈ.ਡੀ. ਦੀ ਕਾਰਵਾਈ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।