30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਲੋਚਿਸਤਾਨ ’ਚ ਨਦੀ ’ਚੋਂ ਤਿੰਨ ਅਫ਼ਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ

ਅੰਮ੍ਰਿਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਤੁਰਬਤ ਖੇਤਰ ਦੇ ਕੇਚ ਜ਼ਿਲ੍ਹੇ ’ਚ ਗ੍ਰੋਕ ਨਦੀ ’ਚੋਂ ਪੁਲਿਸ ਨੇ ਤਿੰਨ ਅਫ਼ਗਾਨ ਨਾਗਰਿਕਾਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ ਗੰਭੀਰ ਜ਼ਖ਼ਮੀ ਹਾਲਤ ’ਚ ਮਿਲੇ ਇਕ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਤੁਰਬਤ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਅਜ਼ੀਜ਼ ਬਲੋਚ ਨੇ ਇਹ ਦੱਸਿਆ ਕਿ ਇਹ ਲਾਸ਼ਾਂ ਘੱਟੋ-ਘੱਟ ਤਿੰਨ ਦਿਨ ਪੁਰਾਣੀਆਂ ਹਨ, ਜਿਨ੍ਹਾਂ ਨੂੰ ਸੋਮਵਾਰ ਨੂੰ ਬਰਾਮਦ ਕੀਤਾ ਗਿਆ ਸੀ।

ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਤੁਰਬਤ ਖੇਤਰ ਦੇ ਕੇਚ ਜ਼ਿਲ੍ਹੇ ’ਚ ਗ੍ਰੋਕ ਨਦੀ ’ਚੋਂ ਪੁਲਿਸ ਨੇ ਤਿੰਨ ਅਫ਼ਗਾਨ ਨਾਗਰਿਕਾਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ ਗੰਭੀਰ ਜ਼ਖ਼ਮੀ ਹਾਲਤ ’ਚ ਮਿਲੇ ਇਕ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਤੁਰਬਤ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਅਜ਼ੀਜ਼ ਬਲੋਚ ਨੇ ਇਹ ਦੱਸਿਆ ਕਿ ਇਹ ਲਾਸ਼ਾਂ ਘੱਟੋ-ਘੱਟ ਤਿੰਨ ਦਿਨ ਪੁਰਾਣੀਆਂ ਹਨ, ਜਿਨ੍ਹਾਂ ਨੂੰ ਸੋਮਵਾਰ ਨੂੰ ਬਰਾਮਦ ਕੀਤਾ ਗਿਆ ਸੀ। ਮ੍ਰਿਤਕਾਂ ਕੋਲੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਉਨ੍ਹਾਂ ਦੀ ਪਛਾਣ ਅਫ਼ਗਾਨ ਨਾਗਰਿਕਾਂ ਵਜੋਂ ਹੋਈ ਹੈ। ਮ੍ਰਿਤਕਾਂ ਦੇ ਨਾਮ ਸਲੀਮ ਖ਼ਾਨ, ਸ਼ੇਰ ਆਗਾ ਖ਼ਾਨ ਅਤੇ ਨਜੀਬੁੱਦੀਨ ਦੱਸੇ ਗਏ ਹਨ। ਪੁਲਿਸ ਅਧਿਕਾਰੀ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਅਫ਼ਗਾਨ ਨਾਗਰਿਕ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।
ਪਿਛਲੀ ਖ਼ਬਰ ਪੰਜਾਬ ਪੁਲਿਸ ਨੇ ਰੂਪ ਕੌਰ ਸੰਧੂ ਨੂੰ ਸੁਰੱਖਿਆ ਮੁਹੱਈਆ ਕਰਵਾਈ ਵਿਦੇਸ਼ਾਂ ਤੋਂ ਫੋਨ ਕਰਵਾ ਕੇ ਧਮਕੀਆਂ ਦੇਣ ਤੇ ਲੋਕੇਸ਼ਨ ਟ... ਅਗਲੀ ਖ਼ਬਰ ਪਾਕਿ ਤੋਂ ਪੁੱਜੀ 60 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਤੇ 2 ਏ.ਕੇ. 47 ਅਸਾਲਟਾਂ ਬਰਾਮਦ ਔਰਤ ਸਮੇਤ ਤਿੰਨ ਮੁਲਜ਼ਮ ਗ੍ਰਿਫਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।