30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਜਥੇਬੰਦੀ ਦੇ ਪੰਜਵੇਂ ਸਥਾਪਨਾ ਦਿਵਸ ਮੌਕੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪੰਜਵੇਂ ਸਥਾਪਨਾ ਦਿਵਸ ਵਰ੍ਹੇਗੰਢ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਮਨਦੀਪ ਸਿੰਘ ਸਿੱਧੂ ਸਮੇਤ ਸੀਨੀਅਰ ਲੀਡਰਸ਼ਿਪ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਥਾਪਨਾ ਪੰਜ ਸਾਲ ਪਹਿਲਾਂ ਭਾਈ ਦੀਪ ਸਿੰਘ ਸਿੱਧੂ ਵਲੋਂ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੀਤੀ ਗਈ ਸੀ।

ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪੰਜਵੇਂ ਸਥਾਪਨਾ ਦਿਵਸ ਵਰ੍ਹੇਗੰਢ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਮਨਦੀਪ ਸਿੰਘ ਸਿੱਧੂ ਸਮੇਤ ਸੀਨੀਅਰ ਲੀਡਰਸ਼ਿਪ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਥਾਪਨਾ ਪੰਜ ਸਾਲ ਪਹਿਲਾਂ ਭਾਈ ਦੀਪ ਸਿੰਘ ਸਿੱਧੂ ਵਲੋਂ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਭਾਈ ਦੀਪ ਸਿੱਧੂ ਨੇ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੇ ਜਥੇਬੰਦੀ ਦੀ ਕਮਾਨ ਸੰਭਾਲਦਿਆਂ ਪੰਜਾਬ ਦੇ ਲੋਕਾਂ ਦੀ ਨਬਜ਼ ਨੂੰ ਪਛਾਣਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਨਾਲ-ਨਾਲ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਹੀਦਾਂ ਦੇ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਉਹ ਪਾਰਟੀ ਦੀ ਲੀਡਰਸ਼ਿਪ ਵਿਚ ਪ੍ਰੇਮ-ਪਿਆਰ, ਇਤਫ਼ਾਕ ਅਤੇ ਮਿਲਵਰਤਨ ਬਖ਼ਸ਼ਣ ਅਤੇ ਪੰਜਾਬ ਦੀ ਧਰਤੀ ’ਤੇ ਹੋ ਰਹੇ ਉਜਾੜੇ ਨੂੰ ਰੋਕਣ ਲਈ ਬਲ ਬਖ਼ਸ਼ਣ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਦਾਅਵਾ ਕੀਤਾ ਕਿ ਜਥੇਬੰਦੀ ਆਪਣੇ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਲਗਾਤਾਰ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਭਾਈ ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲਾ, ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਜ਼ਾਰ ਸਨ।
ਪਿਛਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।