ਕੇਂਦਰ ਸਰਕਾਰ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹਵਾਈ ਉਡਾਣਾਂ ਮੁੜ ਚਾਲੂ ਕਰੇ-ਜਥੇਦਾਰ 96 ਕਰੋੜੀ
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਅੰਮ੍ਰਿਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਇਹ ਹਵਾਈ ਉਡਾਣਾ ਨਾ ਹੋਣ ਕਾਰਨ ਤਖਤ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਅੰਮ੍ਰਿਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਇਹ ਹਵਾਈ ਉਡਾਣਾ ਨਾ ਹੋਣ ਕਾਰਨ ਤਖਤ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਕਿਹਾ ਕੋਵਿਡ ਵੇਲੇ ਇਹਤਿਆਤ ਵਜੋਂ ਇਹ ਉਡਾਣਾ ਬੰਦ ਕਰ ਦਿੱਤੀਆਂ ਗਈਆਂ ਸਨ, ਪਰ ਸਰਕਾਰ ਵਲੋਂ ਇਹ ਹਵਾਈ ਉਡਾਣਾ ਮੁੜ ਚਾਲੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਪੱਤਰ ਵਿਚ ਕਿਹਾ ਕਿ ਦੁਸਹਿਰਾ ਅਤੇ ਹੋਰ ਤਿਉਹਾਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵਿਸ਼ਾਲ ਪੱਧਰ ’ਤੇ ਮਨਾਏ ਜਾਂਦੇ ਹਨ ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜਦੀਆਂ ਹਨ। ਪਰ ਉਡਾਣਾ ਚਾਲੂ ਨਾ ਹੋਣ ਕਾਰਨ ਸੰਗਤਾਂ ਵਿਚ ਭਾਰੀ ਰੋਸ ਤੇ ਨਿਰਾਸ਼ਾ ਹੈ।