03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫ਼ੌਜ ਦੇ ਜਵਾਨ ਦੀ ਪਤਨੀ ਨਾਲ ਜਬਰ ਜਨਾਹ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਗਰਾਉਂ ਪੁਲ ਨੇੜੇ ਸਥਿਤ ਫ਼ੌਜੀ ਕੈਂਪ ਵਿਚ ਇਕ ਫ਼ੌਜ ਦੇ ਜਵਾਨ ਦੀ ਪਤਨੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਅਧਿਕਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਚੰਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜਮਾਲਪੁਰ ਵਜੋਂ ਹੋਈ ਹੈ।

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਗਰਾਉਂ ਪੁਲ ਨੇੜੇ ਸਥਿਤ ਫ਼ੌਜੀ ਕੈਂਪ ਵਿਚ ਇਕ ਫ਼ੌਜ ਦੇ ਜਵਾਨ ਦੀ ਪਤਨੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਅਧਿਕਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਚੰਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜਮਾਲਪੁਰ ਵਜੋਂ ਹੋਈ ਹੈ। ਉਕਤ ਕਥਿਤ ਦੋਸ਼ੀ ਫ਼ੌਜੀ ਕੈਂਪ ਵਿਖੇ ਬਤੌਰ ਇੰਚਾਰਜ ਤੈਨਾਤ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਡਿਊਟੀ ਜੰਮੂ-ਕਸ਼ਮੀਰ ਵਿਚ ਲੱਗੀ ਹੋਈ ਹੈ ਅਤੇ ਮਹਿਕਮੇ ਵਲੋਂ ਉਨ੍ਹਾਂ ਨੂੰ ਜਗਰਾਉਂ ਪੁਲ ਨੇੜੇ ਸਥਿਤ ਆਰਮੀ ਕੈਂਪ ਵਿਚ ਇਕ ਕੁਆਰਟਰ ਅਲਾਟ ਕੀਤਾ ਹੋਇਆ ਹੈ, ਜਿੱਥੇ ਕਿ ਉਹ ਆਪਣੀ ਛੋਟੀ ਲੜਕੀ ਨਾਲ ਰਹਿ ਰਹੀ ਹੈ। ਉਕਤ ਕਥਿਤ ਦੋਸ਼ੀ ਨੇ ਉਨ੍ਹਾਂ ਨੂੰ ਕੁਆਰਟਰ ਅਲਾਟ ਕਰਨ ਵਿਚ ਮਦਦ ਕੀਤੀ ਸੀ, ਜਿਸ ਤੋਂ ਬਾਅਦ ਉਹ ਉਨ੍ਹਾਂ ਦੇ ਘਰ ਆਉਣ-ਜਾਣ ਲੱਗ ਪਿਆ। ਕਥਿਤ ਦੋਸ਼ੀ ਨੇ ਕੁੱਝ ਦਿਨ ਪਹਿਲਾਂ ਵੀ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਹੁਣ ਲਗਾਤਾਰ ਉਸ ਦੀ ਮਰਜ਼ੀ ਤੋਂ ਬਗੈਰ ਜਬਰ ਜਨਾਹ ਕਰਦਾ ਆ ਰਿਹਾ ਸੀ। ਸ਼ਿਕਾਇਤ ਕਰਤਾ ਵਲੋਂ ਸਾਰਾ ਮਾਮਲਾ ਆਪਣੇ ਪਤੀ ਦੇ ਧਿਆਨ ਵਿਚ ਲਿਆਂਦਾ ਤਾਂ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਪੀੜਤ ਔਰਤ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
ਪਿਛਲੀ ਖ਼ਬਰ ਸਿਰਫ਼ ਵਾਧੂ ਜ਼ਮੀਨ ਐਲਾਨਣ ਨਾਲ ਜ਼ਮੀਨ ਸਰਕਾਰ ਦੀ ਨਹੀਂ ਬਣ ਜਾਂਦੀ, ਕਬਜ਼ਾ ਲੈਣਾ ਜ਼ਰੂਰੀ-ਹਾਈ ਕੋਰਟ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵਲੋਂ ਪੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।