04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਜਪਾ ਸੰਸਦ ਮੈਂਬਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਕੀਤੀ ਖਿਮਾ ਯਾਚਨਾ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ’ਤੇ ਉਸ ਦੇ ਘਰ ਅਫ਼ਸੋਸ ਲਈ ਗਏ ਦੱਖਣੀ ਦਿੱਲੀ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਮਵੀਰ ਸਿੰਘ ਬਿਧੂੜੀ ਅੱਜ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ ਕਰਨ ਪੁੱਜੇ। ਇਸ ਤੋਂ ਪਹਿਲਾਂ ਸ੍ਰੀ ਬਿਧੂੜੀ ਵਲੋਂ 5 ਸਤੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਸੰਬੰਧੀ ਖਿਮਾ ਯਾਚਨਾ ਪੱਤਰ ਭੇਜਿਆ ਗਿਆ ਸੀ।

ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ’ਤੇ ਉਸ ਦੇ ਘਰ ਅਫ਼ਸੋਸ ਲਈ ਗਏ ਦੱਖਣੀ ਦਿੱਲੀ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਮਵੀਰ ਸਿੰਘ ਬਿਧੂੜੀ ਅੱਜ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ ਕਰਨ ਪੁੱਜੇ। ਇਸ ਤੋਂ ਪਹਿਲਾਂ ਸ੍ਰੀ ਬਿਧੂੜੀ ਵਲੋਂ 5 ਸਤੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਸੰਬੰਧੀ ਖਿਮਾ ਯਾਚਨਾ ਪੱਤਰ ਭੇਜਿਆ ਗਿਆ ਸੀ। ਅੱਜ ਸ੍ਰੀ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਪਾਸੋਂ ਖਿਮਾ ਯਾਚਨਾ ਕੀਤੀ। ਉਪਰੰਤ ਉਨ੍ਹਾਂ ਦਿੱਲੀ ਦੇ ਸਿੱਖ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਤੇ ਖਿਮਾ ਯਾਚਨਾ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ।
ਪਿਛਲੀ ਖ਼ਬਰ ਝੋਨੇ ਦੀ ਆਮਦ ਤੋਂ ਪਹਿਲਾਂ ਪੰਜਾਬ ਦੇ ਅੰਨ ਭੰਡਾਰਾਂ ’ਚ ਥਾਂ ਦੀ ਘਾਟ ਖ਼ਰੀਦ ਲਈ ਬਣ ਸਕਦੀ ਹੈ ਅੜਿੱਕਾ ਅਗਲੀ ਖ਼ਬਰ ਪਰਮਿੰਦਰ ਸਿੰਘ ਸਿੱਧੂ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਕੈਬਨਿਟ ਮੰਤਰੀ ਸੌਂਦ, ਵਿਧਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।