ਵਿਰੋਧੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ - ਬਰਿੰਦਰ ਗੋਇਲ
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਰੋਧੀ ਪਾਰਟੀਆਂ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਬਜਾਏ ਸੂਬੇ ਦੀ ਅਸਲ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਵੱਡੇ ਸੰਕਟਾਂ ਵਿੱਚੋਂ ਲੰਘ ਚੁੱਕਾ ਹੈ ਅਤੇ ਪੰਜਾਬੀਆਂ ਨੇ ਹਮੇਸ਼ਾ ਹਿੰਮਤ ਤੇ ਦਲੇਰੀ ਨਾਲ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ।
ਅਜੀਤ ਡੈਸਕ
04-10-2026