04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੁੰਬਈ ਪ੍ਰਦਰਸ਼ਨ ਤੋਂ ਬਾਅਦ ਪ੍ਰਬੰਧਕਾਂ ਅਤੇ 400-500 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਮੁੰਬਈ, 3 ਅਕਤੂਬਰ (ਪੀ. ਟੀ.

ਅਜੀਤ ਡੈਸਕ 04-10-2026
ਮੁੰਬਈ, 3 ਅਕਤੂਬਰ (ਪੀ.ਟੀ.ਆਈ.)-ਮੁੰਬਈ ਪੁਲਿਸ ਨੇ ਅੱਜ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਵੱਲੋਂ 2 ਅਕਤੂਬਰ ਨੂੰ ਸ਼ਿਵਾਜੀ ਪਾਰਕ ਵਿਖੇ ਕੀਤੇ ਗਏ ਪ੍ਰਦਰਸ਼ਨ ਦੇ ਸਬੰਧ ’ਚ ਪ੍ਰਬੰਧਕਾਂ ਤੇ 400-500 ਅਣਪਛਾਤੇ ਵਿਅਕਤੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਹੈ। ਸ਼ਿਵਾਜੀ ਪਾਰਕ ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਗੈਰ-ਕਾਨੂੰਨੀ ਇਕੱਠ ਕਰਨ, ਸਰਕਾਰੀ ਅਧਿਕਾਰੀ ਵੱਲੋਂ ਜਾਰੀ ਕਾਨੂੰਨੀ ਹੁਕਮਾਂ ਦੀ ਜਾਣ-ਬੁੱਝ ਕੇ ਉਲੰਘਣਾ ਕਰਨ ਤੇ ਹੋਰ ਅਪਰਾਧਾਂ ਲਈ ‘ਭਾਰਤੀ ਨਿਆ ਸੰਹਿਤਾ’ ਤੇ ‘ਮਹਾਰਾਸ਼ਟਰ ਪੁਲਿਸ ਐਕਟ’ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਸ਼ਿਵਾਜੀ ਪਾਰਕ ਖੇਤਰ ਦੇ ਇਕ ਵਸਨੀਕ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ’ਚ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਅਗਲੇਰੀ ਜਾਂਚ ਚੱਲ ਰਹੀ ਹੈ। ਸੀ.ਜੇ.ਪੀ. ਨੇ ਆਪਣੇ ਸੰਸਥਾਪਕ ਅਭਿਜੀਤ ਦਿਪਕੇ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਸ਼ਿਵਾਜੀ ਪਾਰਕ ਵਿਖੇ ਇੱਕ ਵੱਡਾ ਪ੍ਰਦਰਸ਼ਨ ਕੀਤਾ ਸੀ, ਜਿਸ ’ਚ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਤੀਬਰ ਸੋਧ’ ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ।
ਪਿਛਲੀ ਖ਼ਬਰ ਹਰਿਆਣਾ ਦੇ ਸਾਰੇ ਮੰਤਰੀਆਂ - ਵਿਧਾਇਕਾਂ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ ਪ੍ਰੇਰਨਾਦਾਇਕ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਉੱਚ ਸਿੱਖਿਆ ਸਕੱਤਰ ਵਲੋਂ ਨਵੇਂ ਐਨ.ਟੀ.ਏ. ਦਫ਼ਤਰ ’ਚ ਬੁਨਿਆਦੀ ਢਾਂਚੇ, ਪ੍ਰਸ਼ਾਸਨਿਕ ਵਿਵਸਥਾ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।