05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਸੁਧਾਰ ਲਹਿਰ ਭਾਗ -2 : ਅਕਾਲੀ ਦਲ ਪੁਨਰ - ਸੁਰਜੀਤ ਵਲੋਂ ਚੌਥੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ‘ਗੁਰਦੁਆਰਾ ਸੁਧਾਰ ਲਹਿਰ’ ਭਾਗ-2 ਤਹਿਤ ਚੌਥੇ ਦਿਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਹੇਠ ਇਕ ਜਥੇ ਦੇ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਵਾਪਰੀਆਂ ਹਾਲੀਆ ਮੰਦਭਾਗੀਆਂ ਘਟਨਾਵਾਂ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਗੰਭੀਰ ਚਿੰਤਾ, ਨਾਮੋਸ਼ੀ ਅਤੇ ਰੋਸ ਵਿਚ ਪਾਇਆ ਹੈ ।

ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ‘ਗੁਰਦੁਆਰਾ ਸੁਧਾਰ ਲਹਿਰ’ ਭਾਗ-2 ਤਹਿਤ ਚੌਥੇ ਦਿਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਹੇਠ ਇਕ ਜਥੇ ਦੇ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਵਾਪਰੀਆਂ ਹਾਲੀਆ ਮੰਦਭਾਗੀਆਂ ਘਟਨਾਵਾਂ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਗੰਭੀਰ ਚਿੰਤਾ, ਨਾਮੋਸ਼ੀ ਅਤੇ ਰੋਸ ਵਿਚ ਪਾਇਆ ਹੈ । ਇਸ ਮੌਕੇ ਸ: ਪੀਰਮੁਹੰਮਦ ਦੇ ਨਾਲ ਰਣਜੀਤ ਸਿੰਘ ਔਲਖ, ਅਮਨਿੰਦਰ ਸਿੰਘ ਬੰਨੀ ਬਰਾੜ, ਪ੍ਰਿਤਪਾਲ ਸਿੰਘ ਕੋਹਲੀ, ਡਾ: ਮੁਖਤਿਆਰ ਸਿੰਘ ਭੁੱਲਰ, ਕਰਨੈਲ ਸਿੰਘ ਭਾਵੜਾ, ਜਸਪਾਲ ਸਿੰਘ, ਹਰਦੇਵ ਸਿੰਘ ਹਾਮਿਦ, ਜਸਬੀਰ ਸਿੰਘ ਭੁੱਲਰ, ਗੁਰਜਿੰਦਰ ਸਿੰਘ ਟਾਹਲੀਵਾਲਾ, ਜਥੇਦਾਰ ਚਰਨ ਸਿੰਘ, ਗੁਰਲਾਲ ਸਿੰਘ ਬਲਰਾਜ ਸਿੰਘ ਇਕਬਾਲ ਸਿੰਘ ਗੁਰਭੇਜ ਸਿੰਘ ਅਬੋਹਰ, ਸੁਖਵੀਰ ਸਿੰਘ ਸਮਰਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਪ੍ਰਭਨਿਆਜ਼ ਸਿੰਘ ਸਮਰਾ, ਬਿੱਕਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ,ਸ਼ਿੰਦਰਪਾਲ ਸਿੰਘ,ਜਗਸੀਰ ਸਿੰਘ ਗੁੰਮਟੀ ਖੁਰਦ, ਰਜਿੰਦਰ ਸਿੰਘ ਰਾਜਾ, ਸਵਿੰਦਰ ਸਿੰਘ ਸੰਧੂ, ਗੁਰਤੇਜ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੂੰ ਸਦਮਾ, ਭਣਵਈਏ ਦਾ ਦਿਹਾਂਤ ਅਗਲੀ ਖ਼ਬਰ ਹੁਸੈਨੀਵਾਲਾ-ਗੰਡਾ ਸਿੰਘ ਵਾਲਾ ਸਰਹੱਦ ’ਤੇ ਪਾਕਿਸਤਾਨੀ ਰੇਂਜਰ ਨੇ ਭਾਰਤੀ ਫ਼ੌਜੀ ਅਧਿਕਾਰੀ ਨੂੰ ਮਾਰਿਆ ਸਲੂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।