06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਸਰਕਾਰ 180 ਈ.ਟੀ.ਟੀ. ਅਧਿਆਪਕਾਂ ਦੀ ਤਨਖ਼ਾਹ ਸੰਬੰਧੀ ਅਸਮਾਨਤਾ ਖ਼ਤਮ ਕਰੇਗੀ-ਚੀਮਾ

ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) - ਇਕ ਵੱਡੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਨੇ ਅੱਜ 180 ਈ. ਟੀ.

ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) - ਇਕ ਵੱਡੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖ਼ਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖ਼ਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿਚ ਤੇਜ਼ੀ ਲਿਆਉਣ ’ਤੇ ਸਿਧਾਂਤਕ ਤੌਰ ’ਤੇ ਸਹਿਮਤੀ ਜਤਾਈ ਹੈ। ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰਿ ਨਾਲ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।’ ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖ਼ਾਹ ਯਕੀਨੀ ਬਣਾਉਣ ’ਤੇ ਸਹਿਮਤੀ ਪ੍ਰਗਟਾਈ। ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਜੰਤਰ ਮੰਤਰ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਸੰਬੰਧੀ ਪਟੀਸ਼ਨ ’ਤੇ ਸਹਿਮਤੀ ਜਤਾਈ ਅਗਲੀ ਖ਼ਬਰ ਬਰੁੱਕਫ਼ੀਲਡ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਨੂੰ ਲਿਜਾਇਆ ਗਿਆ ਵਿੱਦਿਅਕ ਦੌਰੇ ’ ਤੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।