08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

-ਪੰਜਾਬੀ ਮਾਂ ਬੋਲੀ ਸੰਘਰਸ਼ ਮਾਮਲਾ- ਬਠਿੰਡਾ ਅਦਾਲਤ ਵਲੋਂ ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ

ਬਠਿੰਡਾ, 7 ਅਕਤੂਬਰ (ਸੱਤਪਾਲ ਸਿੰਘ ਸਿਵੀਆਂ/ਅਵਤਾਰ ਸਿੰਘ ਕੈਂਥ)-ਪੰਜਾਬ ਅੰਦਰ ‘ਪੰਜਾਬੀ ਮਾਂ ਬੋਲੀ’ ਦੇ ਸਤਿਕਾਰ ਅਤੇ ਬਣਦਾ ਹੱਕ ਬਹਾਲ ਕਰਵਾਉਣ ਲਈ ਮਈ 2018 ਵਿਚ ਲੜੇ ਗਏ ਸੰਘਰਸ਼ ਨਾਲ ਸਬੰਧਿਤ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਵਲੋਂ ਇਸ ਮਾਮਲੇ ’ਚੋਂ ਉੱਘੇ ਸਮਾਜਸੇਵੀ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਰਾਜਵਿੰਦਰ ਸਿੰਘ ਰਾਏਖਾਨਾ, ਰਮਨਦੀਪ ਸਿੰਘ ਗੁੰਮਟੀ ਕਲਾਂ, ਗੁਰਦੀਪ ਸਿੰਘ ਭਾਗੀਵਾਂਦਰ, ਅਮਰੀਕ ਸਿੰਘ ਭਾਗੀਵਾਂਦਰ, ਮੇਜਰ ਸਿੰਘ ਕੌਲੋਕੇ, ਸੁਖਦੀਪ ਸਿੰਘ ਨਥੇਹਾ, ਚਮਕੌਰ ਸਿੰਘ ਕੋਟਫੱਤਾ, ਮਨਪ੍ਰੀਤ ਸਿੰਘ ਸਿਧਾਣਾ ਅਤੇ ਰਣਜੀਤ ਸਿੰਘ ਫੂਲ ਨੂੰ ਬਰੀ ਕਰ ਦਿੱਤਾ ਗਿਆ ਹੈ।

2018 ’ਚ ਸਰਕਾਰੀ ਬੋਰਡਾਂ ’ਤੇ ਕਾਲਖ ਫੇਰਨ ਦੇ ਦੋਸ਼ ਹੇਠ ਦਰਜ ਹੋਇਆ ਸੀ ਕੇਸ 08-10-2026
ਬਠਿੰਡਾ, 7 ਅਕਤੂਬਰ (ਸੱਤਪਾਲ ਸਿੰਘ ਸਿਵੀਆਂ/ਅਵਤਾਰ ਸਿੰਘ ਕੈਂਥ)-ਪੰਜਾਬ ਅੰਦਰ ‘ਪੰਜਾਬੀ ਮਾਂ ਬੋਲੀ’ ਦੇ ਸਤਿਕਾਰ ਅਤੇ ਬਣਦਾ ਹੱਕ ਬਹਾਲ ਕਰਵਾਉਣ ਲਈ ਮਈ 2018 ਵਿਚ ਲੜੇ ਗਏ ਸੰਘਰਸ਼ ਨਾਲ ਸਬੰਧਿਤ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਵਲੋਂ ਇਸ ਮਾਮਲੇ ’ਚੋਂ ਉੱਘੇ ਸਮਾਜਸੇਵੀ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਰਾਜਵਿੰਦਰ ਸਿੰਘ ਰਾਏਖਾਨਾ, ਰਮਨਦੀਪ ਸਿੰਘ ਗੁੰਮਟੀ ਕਲਾਂ, ਗੁਰਦੀਪ ਸਿੰਘ ਭਾਗੀਵਾਂਦਰ, ਅਮਰੀਕ ਸਿੰਘ ਭਾਗੀਵਾਂਦਰ, ਮੇਜਰ ਸਿੰਘ ਕੌਲੋਕੇ, ਸੁਖਦੀਪ ਸਿੰਘ ਨਥੇਹਾ, ਚਮਕੌਰ ਸਿੰਘ ਕੋਟਫੱਤਾ, ਮਨਪ੍ਰੀਤ ਸਿੰਘ ਸਿਧਾਣਾ ਅਤੇ ਰਣਜੀਤ ਸਿੰਘ ਫੂਲ ਨੂੰ ਬਰੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਇਸ ਨੂੰ ਪੰਜਾਬ ਮਾਂ ਬੋਲੀ ਦੇ ਸਤਿਕਾਰ ਬਹਾਲੀ ਲਈ ਲੜੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਇਸ ਕੇਸ ਦੀ ਅਦਾਲਤੀ ਪੈਰਵੀ ਕਰਦਿਆਂ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦਲੀਲ ਪੇਸ਼ ਕਰਦੇ ਹੋਏ ਕਿਹਾ ਕਿ ਆਪਣੀ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਤੇ ਹੱਕਾਂ ਦੀ ਬਹਾਲੀ ਲਈ ਆਵਾਜ਼ ਬੁਲੰਦ ਕਰਨਾ ਕੋਈ ਗੁਨਾਹ ਜਾਂ ਅਪਰਾਧ ਨਹੀਂ ਹੈ । ਇਹ ਸੰਘਰਸ਼ ਸਿਰਫ਼ ਆਪਣੀ ਭਾਸ਼ਾ ਦੇ ਵਜੂਦ ਅਤੇ ਸਨਮਾਨ ਨੂੰ ਬਚਾਉਣ ਲਈ ਲੜਿਆ ਗਿਆ ਸੀ, ਜਿਸ ਦੇ ਆਧਾਰ ’ਤੇ ਅਦਾਲਤ ਨੇ ਇਸ ਕੇਸ ਦਾ 8 ਸਾਲਾਂ ਦੇ ਲੰਬੇ ਸਮੇਂ ਬਾਅਦ ਨਿਪਟਾਰਾ ਕਰਦਿਆਂ ਉੱਕਤਾਨ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ । ਜ਼ਿਕਰਯੋਗ ਹੈ ਕਿ ਮਈ 2018 ਵਿਚ ‘ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਪੰਜਾਬ’ ਵਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਪੂਰੇ ਪੰਜਾਬ ਵਿਚ ‘ਪੋਚਾ ਮਾਰੂ ਮੁਹਿੰਮ’ ਚਲਾਈ ਗਈ ਸੀ, ਜਿਸ ਦੌਰਾਨ ਸਰਕਾਰੀ ਤੇ ਗੈਰ-ਸਰਕਾਰੀ ਬੋਰਡਾਂ ਉੱਪਰ ਪੰਜਾਬੀ ਦੀ ਅਣਦੇਖੀ ਕਰਨ ਵਾਲੀਆਂ ਹੋਰਨਾਂ ਭਾਸ਼ਾਵਾਂ ’ਤੇ ‘ਕਾਲਾ ਪੋਚਾ’ ਫੇਰਿਆ ਗਿਆ ਸੀ । ਇਸ ਸੰਘਰਸ਼ ਦੌਰਾਨ ਪੁਲਿਸ ਵਲੋਂ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਉਨ੍ਹਾਂ ਦੇ ਸਾਥੀਆਂ ’ਤੇ ਮਾਮਲੇ ਦਰਜ ਕਰਕੇ ਇਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ ਸੀ । ਇਸ ਮੌਕੇ ਲੱਖਾ ਸਿਧਾਣਾ ਅਤੇ ਬਾਬਾ ਮਹਿਰਾਜ ਨੇ ਆਪਣੇ ਵਕੀਲ, ਸਾਥੀਆਂ ਤੇ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ 36ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 10 ਨੂੰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਹੋਇਆ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।