08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫ਼ਿਰੋਜ਼ਪੁਰ ਦੇ ਪਿੰਡ ਪੱਧਰੀ ਦੇ ਖੇਤਾਂ ’ਚੋਂ 21 ਕਿਲੋ ਹੈਰੋਇਨ ਬਰਾਮਦ

ਮੱਲਾਂਵਾਲਾ, 7 ਅਕਤੂਬਰ (ਬਲਬੀਰ ਸਿੰਘ ਜੋਸਨ)-ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪੱਧਰੀ ਦੇ ਨੇੜੇ ਖੇਤਾਂ ਵਿਚੋਂ ਕਰੀਬ 21 ਕਿਲੋ ਹੈਰੋਇਨ ਬਰਾਮਦ ਹੋਈ। ਮਿਲੀ ਜਾਣਕਾਰੀ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਹੈਰੋਇਨ ਪੈਕੇਟ ਕਥਿਤ ਤੌਰ ’ਤੇ ਡਰੋਨ ਰਾਹੀਂ ਖੇਤਾਂ ਵਿਚ ਸੁੱਟੇ ਗਏ ਸਨ।

ਅਜੀਤ ਡੈਸਕ 08-10-2026
ਮੱਲਾਂਵਾਲਾ, 7 ਅਕਤੂਬਰ (ਬਲਬੀਰ ਸਿੰਘ ਜੋਸਨ)-ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪੱਧਰੀ ਦੇ ਨੇੜੇ ਖੇਤਾਂ ਵਿਚੋਂ ਕਰੀਬ 21 ਕਿਲੋ ਹੈਰੋਇਨ ਬਰਾਮਦ ਹੋਈ। ਮਿਲੀ ਜਾਣਕਾਰੀ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਹੈਰੋਇਨ ਪੈਕੇਟ ਕਥਿਤ ਤੌਰ ’ਤੇ ਡਰੋਨ ਰਾਹੀਂ ਖੇਤਾਂ ਵਿਚ ਸੁੱਟੇ ਗਏ ਸਨ। ਇਸ ਮਾਮਲੇ ਵਿਚ ਬੀ.ਐੱਸ.ਐਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਸਾਂਝੇ ਤੌਰ ’ਤੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ । ਇਕੱਤਰ ਜਾਣਕਾਰੀ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਖੁਫੀਆ ਸੂਹ ਮਿਲਣ ਤੋਂ ਬਾਅਦ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 21 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਹਿੰਦ ਪਾਕਿ ਸਰਹੱਦ ਤੋਂ 15 ਕਿਲੋਮੀਟਰ ਦੂਰ ਪੈਂਦੇ ਪਿੰਡ ਪੱਧਰੀ ਦੇ ਖੇਤਾਂ ਦੇ ਅੰਦਰ ਇਹ ਹੈਰੋਇਨ ਕਿਵੇਂ ਪਹੁੰਚੀ । ਇਸ ਘਟਨਾ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਧੂਰੀ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੌਗਾਤ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਸਕਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।