09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਸ਼ੂਆਂ ਦੀ ਫੀਡ ਦੇ ਰੇਟਾਂ ’ਚ ਭਾਰੀ ਵਾਧਾ, ਪਸ਼ੂ ਪਾਲਕਾਂ ’ਤੇ ਵਧਿਆ ਆਰਥਿਕ ਬੋਝ

ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਪਸ਼ੂ ਪਾਲਣ ਦਾ ਧੰਦਾ ਕਰਨ ਵਾਲੇ ਕਿਸਾਨਾਂ ਨੂੰ ਪਸ਼ੂਆਂ ਦੀ ਫੀਡ ਅਤੇ ਹੋਰ ਖੁਰਾਕੀ ਸਮੱਗਰੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਸ਼ੂ ਪਾਲਕਾਂ ਮੁਤਾਬਕ ਅਕਤੂਬਰ ਮਹੀਨੇ ਦੌਰਾਨ ਹੀ ਫੀਡ ਦੇ ਰੇਟਾਂ ਵਿਚ 100 ਤੋਂ 200 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਵਾਧਾ ਕੀਤਾ ਗਿਆ ਹੈ।

ਜਗਤਾਰ ਸਿੰਘ ਖੋਖਰ ਪ੍ਰੇਮ ਬਾਠ ਲਖਵਿੰਦਰ ਸਿੰਘ ਸੋਨੀ 09-10-2026
ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਪਸ਼ੂ ਪਾਲਣ ਦਾ ਧੰਦਾ ਕਰਨ ਵਾਲੇ ਕਿਸਾਨਾਂ ਨੂੰ ਪਸ਼ੂਆਂ ਦੀ ਫੀਡ ਅਤੇ ਹੋਰ ਖੁਰਾਕੀ ਸਮੱਗਰੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਸ਼ੂ ਪਾਲਕਾਂ ਮੁਤਾਬਕ ਅਕਤੂਬਰ ਮਹੀਨੇ ਦੌਰਾਨ ਹੀ ਫੀਡ ਦੇ ਰੇਟਾਂ ਵਿਚ 100 ਤੋਂ 200 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਰੀਬ ਦੋ ਮਹੀਨੇ ਪਹਿਲਾਂ ਫੀਡ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਥੋੜ੍ਹੇ ਸਮੇਂ ਵਿਚ ਵਾਰ-ਵਾਰ ਹੋ ਰਹੇ ਇਸ ਵਾਧੇ ਕਾਰਨ ਪਸ਼ੂ ਪਾਲਕਾਂ ਦਾ ਖਰਚਾ ਵਧ ਗਿਆ ਹੈ। ਪਿੰਡ ਸੰਗਤਪੁਰਾ ਦੇ ਪਸ਼ੂ ਪਾਲਕਾਂ ਦਰਸ਼ਨ ਸਿੰਘ, ਪ੍ਰੇਮ ਬਾਠ, ਦਿਲਪ੍ਰੀਤ ਸਿੰਘ, ਜਗਤਾਰ ਸਿੰਘ ਖੋਖਰ ਅਤੇ ਲਖਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਫੀਡ ਤੋਂ ਇਲਾਵਾ ਸਰੋਂ ਦੀ ਖਲ, ਬੜਿਆਂ ਦੀ ਖਲ ਅਤੇ ਹੋਰ ਖੁਰਾਕੀ ਵਸਤਾਂ ਵੀ ਮਹਿੰਗੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਧ ਦੇ ਭਾਅ ਵਿਚ ਲਾਗਤ ਦੇ ਅਨੁਪਾਤ ਵਿਚ ਵਾਧਾ ਨਾ ਹੋਣ ਕਾਰਨ ਪਸ਼ੂ ਪਾਲਣ ਦਾ ਧੰਦਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਪਸ਼ੂਆਂ ਦੀ ਖਰੀਦ, ਦਵਾਈਆਂ, ਮਜ਼ਦੂਰੀ ਅਤੇ ਇਲਾਜ ਦੇ ਵਧਦੇ ਖਰਚੇ ਵੀ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਰਹੇ ਹਨ। ਪਸ਼ੂ ਪਾਲਕਾਂ ਨੇ ਸਰਕਾਰ ਤੋਂ ਫੀਡ ਤੇ ਖਲ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਪਸ਼ੂਆਂ ਦੀਆਂ ਦਵਾਈਆਂ ਸਸਤੀਆਂ ਕਰਨ, ਬੀਮਾ ਯੋਜਨਾਵਾਂ ਨੂੰ ਸਰਲ ਬਣਾਉਣ ਅਤੇ ਕਲੇਮ ਪ੍ਰਕਿਰਿਆ ਆਸਾਨ ਕਰਨ ਦੀ ਵੀ ਮੰਗ ਕੀਤੀ। ਇਸ ਦੇ ਨਾਲ ਹੀ ਚੰਗੀ ਨਸਲ ਦੇ ਪਸ਼ੂ ਆਸਾਨ ਦਰਾਂ ’ਤੇ ਉਪਲਬਧ ਕਰਵਾਉਣ, ਨਸਲ ਸੁਧਾਰ ਪ੍ਰੋਗਰਾਮ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਮਾਹਿਰ ਪਸ਼ੂ ਡਾਕਟਰਾਂ ਦੀਆਂ ਸੇਵਾਵਾਂ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪਸ਼ੂ ਪਾਲਕਾਂ ਦਾ ਕਹਿਣਾ ਹੈ ਕਿ ਵਧਦੀਆਂ ਲਾਗਤਾਂ ਦੇ ਮੱਦੇਨਜ਼ਰ ਰਾਹਤ ਨਾ ਮਿਲੀ ਤਾਂ ਛੋਟੇ ਅਤੇ ਦਰਮਿਆਨੇ ਪਸ਼ੂ ਪਾਲਕਾਂ ਲਈ ਇਹ ਧੰਦਾ ਹੋਰ ਚੁਣੌਤੀਪੂਰਨ ਹੋ ਸਕਦਾ ਹੈ।
ਪਿਛਲੀ ਖ਼ਬਰ ਬੜੂ ਸਾਹਿਬ ਅਕਾਲ ਅਕੈਡਮੀ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ 21 ਤੋਂ ਅਗਲੀ ਖ਼ਬਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਵਿਜੀਲੈਂਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।