10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਦਮਪੁਰ ਵਿਖੇ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ ‘ਪੰਜਾਬ ਵਿਚ ਬਸਪਾ ਦੀ ਸਰਕਾਰ ਬਣਾਓ’ ਸੰਕਲਪ ਰੈਲੀ

ਆਦਮਪੁਰ (ਜਲੰਧਰ), 9 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਮੌਕੇ ਆਦਮਪੁਰ ਵਿਖੇ ਬਸਪਾ ਵਲੋਂ ‘ਸਰਕਾਰ ਬਣਾਓ ਸੰਕਲਪ ਰੈਲੀ’ ਕਰਵਾਈ ਗਈ। ਇਸ ਮੌਕੇ ਨਵਾਂਸ਼ਹਿਰ ਤੋਂ ਵਿਧਾਇਕ ਡਾ.

ਅਜੀਤ ਡੈਸਕ 10-10-2026
ਆਦਮਪੁਰ (ਜਲੰਧਰ), 9 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਮੌਕੇ ਆਦਮਪੁਰ ਵਿਖੇ ਬਸਪਾ ਵਲੋਂ ‘ਸਰਕਾਰ ਬਣਾਓ ਸੰਕਲਪ ਰੈਲੀ’ ਕਰਵਾਈ ਗਈ। ਇਸ ਮੌਕੇ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ, ਪੰਜਾਬ ਇੰਚਾਰਜ ਵਿਪੁਲ ਕੁਮਾਰ ਅਤੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸਮੇਤ ਹੋਰ ਆਗੂ ਮੌਜੂਦ ਰਹੇ। ਡਾ. ਨਛੱਤਰ ਪਾਲ ਨੇ ਕਿਹਾ ਕਿ ਕਾਂਸ਼ੀ ਰਾਮ ਨੇ ਦੇਸ਼ ਦੇ ਕਰੋੜਾਂ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਤੇ ਡਾ. ਬੀ.ਆਰ. ਅੰਬੇਡਕਰ ਵਲੋਂ ਦਿੱਤੇ ਗਏ ਸੰਵਿਧਾਨ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਵਿਪੁਲ ਕੁਮਾਰ ਨੇ ਕਿਹਾ ਕਿ ਕਾਂਸ਼ੀ ਰਾਮ ਨੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਦੇ ਕਰੋੜਾਂ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਨੇ ਸਾਈਕਲ ਯਾਤਰਾਵਾਂ ਕੀਤੀਆਂ ਅਤੇ ਭਾਈਚਾਰੇ ਨੂੰ ਰਾਜਨੀਤੀ ਦਾ ਇੱਕ ਮੰਚ ਪ੍ਰਦਾਨ ਕੀਤਾ। ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਉਹ ਕਾਂਸ਼ੀ ਰਾਮ ਨੂੰ ਉਨ੍ਹਾਂ ਦੇ ਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦੇ ਹਨ ਅਤੇ ਦੱਸਿਆ ਕਿ ਉਹ ਪੂਰੇ ਪੰਜਾਬ (ਮਾਝਾ, ਮਾਲਵਾ, ਦੋਆਬਾ ਅਤੇ ਚੰਡੀਗੜ੍ਹ) ਵਿਚ ਪੰਜ ਰੈਲੀਆਂ ਕਰ ਰਹੇ ਹਨ। ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਆਗੂਆਂ ਨੂੰ ਕਾਂਸ਼ੀ ਰਾਮ ਅਤੇ ਭੈਣ ਕੁਮਾਰੀ ਮਾਇਆਵਤੀ ਦੇ ਪੋਸਟਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਸੰਧਵਾਂ, ਜੈ ਕ੍ਰਿਸ਼ਨ ਰੋੜੀ ਤਰਨ ਤਾਰਨ ਅਦਾਲਤ ’ਚ ਹੋਏ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।