10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂਅ ਸੌਂਪਿਆ ਸ਼ਿਕਾਇਤ ਪੱਤਰ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਦੇ ਮਾਮਲੇ ਕਾਰਨ ਚਰਚਾ ਵਿਚ ਆਈ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਰਖ਼ਾਸਤ ਕੀਤੀ ਗਈ ਬੀਬੀ ਰੂਪ ਕੌਰ ਸੰਧੂ ਅੱਜ ਕੁਝ ਅਕਾਲੀ ਆਗੂਆਂ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਵਿਰੁੱਧ ਲਗਾਏ ਗਏ ਗੰਭੀਰ ਦੋਸ਼ਾਂ ਦੀ ਜਾਂਚ ਦੀ ਮੰਗ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਇਕ ਸ਼ਿਕਾਇਤ ਪੱਤਰ ਉਨ੍ਹਾਂ ਦੀ ਗੈਰ-ਮੌਜੂਦਗੀ ’ਚ ਸਕੱਤਰੇਤ ਅਧਿਕਾਰੀਆਂ ਨੂੰ ਸੌਂਪਿਆ। ਇਸ ਤੋਂ ਪਹਿਲਾਂ ਰੂਪ ਕੌਰ ਸੰਧੂ ਨੇ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਸਬੂਤਾਂ ਸਮੇਤ ਅੱਜ ਸਵੇਰੇ ਜਥੇਦਾਰ ਨਾਲ ਮੁਲਾਕਾਤ ਦਾ ਐਲਾਨ ਕੀਤਾ ਸੀ, ਪਰ ਬਾਅਦ ਵਿਚ ਉਨ੍ਹਾਂ ਪੀੜਤ ਬੀਬੀਆਂ ਨੂੰ ਕਥਿਤ ਤੌਰ ’ਤੇ ਧਮਕੀਆਂ ਮਿਲਣ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਮੁਲਾਕਾਤ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।

ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਦੇ ਮਾਮਲੇ ਕਾਰਨ ਚਰਚਾ ਵਿਚ ਆਈ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਰਖ਼ਾਸਤ ਕੀਤੀ ਗਈ ਬੀਬੀ ਰੂਪ ਕੌਰ ਸੰਧੂ ਅੱਜ ਕੁਝ ਅਕਾਲੀ ਆਗੂਆਂ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਵਿਰੁੱਧ ਲਗਾਏ ਗਏ ਗੰਭੀਰ ਦੋਸ਼ਾਂ ਦੀ ਜਾਂਚ ਦੀ ਮੰਗ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਇਕ ਸ਼ਿਕਾਇਤ ਪੱਤਰ ਉਨ੍ਹਾਂ ਦੀ ਗੈਰ-ਮੌਜੂਦਗੀ ’ਚ ਸਕੱਤਰੇਤ ਅਧਿਕਾਰੀਆਂ ਨੂੰ ਸੌਂਪਿਆ। ਇਸ ਤੋਂ ਪਹਿਲਾਂ ਰੂਪ ਕੌਰ ਸੰਧੂ ਨੇ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਸਬੂਤਾਂ ਸਮੇਤ ਅੱਜ ਸਵੇਰੇ ਜਥੇਦਾਰ ਨਾਲ ਮੁਲਾਕਾਤ ਦਾ ਐਲਾਨ ਕੀਤਾ ਸੀ, ਪਰ ਬਾਅਦ ਵਿਚ ਉਨ੍ਹਾਂ ਪੀੜਤ ਬੀਬੀਆਂ ਨੂੰ ਕਥਿਤ ਤੌਰ ’ਤੇ ਧਮਕੀਆਂ ਮਿਲਣ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਮੁਲਾਕਾਤ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਉਪਰੰਤ ਉਹ ਬਾਅਦ ਦੁਪਹਿਰ ਅਚਾਨਕ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜ ਵੀ ਗਏ ਤੇ ਆਪਣਾ ਸ਼ਿਕਾਇਤ ਪੱਤਰ ਸੌਂਪਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਪ ਕੌਰ ਸੰਧੂ ਨੇ ਕਿਹਾ ਕਿ ਲਿਖਤੀ ਸ਼ਿਕਾਇਤ ’ਚ ਕੁਝ ਦੇ ਨਾਂਅ, ਉਨ੍ਹਾਂ ਦੇ ਅਹੁਦਿਆਂ ਅਤੇ ਉਨ੍ਹਾਂ ਦੇ ਕਥਿਤ ਅਪਰਾਧਾਂ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਸਬੂਤਾਂ ਵਜੋਂ ਕੋਈ ਪੈੱਨ ਡਰਾਈਵ ਨਹੀਂ ਸੌਂਪੀ ਕਿਉਂਕਿ ਇਸ ਵਿਚ ਔਰਤਾਂ ਬਾਰੇ ਸੰਵੇਦਨਸ਼ੀਲ ਸਮੱਗਰੀ ਹੈ ਅਤੇ ਉਨ੍ਹਾਂ ਨੂੰ ਡਾਟਾ ਲੀਕ ਹੋਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਤੈਅ ਕੀਤੀ ਜਾਣ ਵਾਲੀ ਕਿਸੇ ਤਰੀਕ ’ਤੇ ਹੋਰ ਔਰਤਾਂ ਨੂੰ ਸਾਹਮਣੇ ਲਿਆਉਣਗੇ। ਉਨ੍ਹਾਂ ਇੰਕਸ਼ਾਫ ਕੀਤਾ ਕਿ ਦਿੱਤੇ ਗਏ ਸ਼ਿਕਾਇਤ ਪੱਤਰ ਵਿਚ ਚਾਰ ਤੋਂ ਪੰਜ ਆਗੂਆਂ ਦੇ ਨਾਂਅ ਸ਼ਾਮਿਲ ਹਨ ਤੇ ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ, ਪੰਥਕ ਸ਼ਖ਼ਸੀਅਤਾਂ ਅਤੇ ਅਕਾਲੀ ਆਗੂ ਸ਼ਾਮਿਲ ਹਨ। ਉਨ੍ਹਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਫਿਲਹਾਲ ਇਹ ਨਾਂਅ ਜਨਤਕ ਕਰਨ ਤੋਂ ਇਨਕਾਰ ਕੀਤਾ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਆਪਣੇ ਪੱਧਰ ’ਤੇ ਹੀ ਐਲਾਨੇ ਸਮੇਂ ਮੁਤਾਬਕ ਬੀਬੀ ਰੂਪ ਕੌਰ ਅੱਜ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਇਕ ਬੇਨਤੀ ਪੱਤਰ ਸੌਂਪ ਕੇ ਗਏ ਹਨ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਉਨ੍ਹਾਂ ਕੋਲੋਂ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੇ ਬੀਬੀ ਰੂਪ ਕੌਰ ਦੀ ਜਥੇਦਾਰ ਨਾਲ ਫ਼ੋਨ ਉੱਤੇ ਗੱਲ ਕਰਵਾਈ। ਉਨ੍ਹਾਂ ਕਿਹਾ ਕਿ ਬੀਬੀ ਰੂਪ ਕੌਰ ਵਲੋਂ ਸੌਂਪੇ ਗਏ ਪੱਤਰ ਵਿਚ ਕੁਝ ਸ਼ਖ਼ਸੀਅਤਾਂ ਵਿਰੁੱਧ ਦੋਸ਼ ਲਗਾਏ ਗਏ ਹਨ ਜਦਕਿ ਦੋਸ਼ਾਂ ਸੰਬੰਧੀ ਕੋਈ ਵੀ ਸਬੂਤ ਜਾਂ ਪੈੱਨ ਡਰਾਈਵ, ਵੀਡੀਓ ਜਾਂ ਠੋਸ ਸਬੂਤ ਨੱਥੀ ਨਹੀਂ ਕੀਤੇ ਗਏ। ਇਸ ਦੌਰਾਨ ਇੰਚਾਰਜ ਬਗੀਚਾ ਸਿੰਘ ਨੇ ਉਨ੍ਹਾਂ ਨੂੰ ਆਖਿਆ ਕਿ ਸਿੰਘ ਸਾਹਿਬ ਕੋਲੋਂ ਸਮਾਂ ਲੈ ਕੇ ਉਨ੍ਹਾਂ ਨੂੰ ਜਲਦ ਮੁਲਾਕਾਤ ਲਈ ਸੱਦ ਲਿਆ ਜਾਵੇਗਾ। ਉਨ੍ਹਾਂ ਬੀਬੀ ਰੂਪ ਕੌਰ ਨੂੰ ਸਪੱਸ਼ਟ ਕੀਤਾ ਕਿ ਜੇਕਰ ਕੋਈ ਮਾਮਲਾ ਅਪਰਾਧਿਕ ਪ੍ਰਕਿਰਤੀ ਦਾ ਹੈ ਤਾਂ ਇਸ ਲਈ ਸੰਬੰਧਿਤ ਪੀੜਤ ਵਲੋਂ ਬਿਨਾਂ ਦੇਰੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।
ਪਿਛਲੀ ਖ਼ਬਰ ਭਾਈ ਜਿੰਦਾ ਤੇ ਭਾਈ ਸੁੱਖਾ ਵਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾ ਸਿਜਦਾ ਕਰਦੀ ਰਹੇਗੀ-ਗਿਆਨੀ ਰਾਜਦ... ਅਗਲੀ ਖ਼ਬਰ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।