11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਥੇਦਾਰ ਗੜਗੱਜ ਵਲੋਂ ਪੰਜੋਲੀ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਗੁਰੇਜ਼ ਕਰਨ ਦੀ ਤਾਕੀਦ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵਲੋਂ ਬੀਤੇ ਦਿਨੀਂ ਲਿਖੇ ਇਕ ਪੱਤਰ ਦੇ ਜਵਾਬੀ ਪੱਤਰ ਵਿਚ ਉਨ੍ਹਾਂ ਨੂੰ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਦੀ ਤਾਕੀਦ ਕੀਤੀ ਹੈ। ਪੰਜੋਲੀ ਵਲੋਂ ਬੀਤੀ 6 ਅਕਤੂਬਰ ਨੂੰ ਜਥੇਦਾਰ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਵਲੋਂ 12 ਮਾਰਚ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਵਿਚਾਰ ਕਰਨ ਲਈ ਰੱਖੀ ਗਈ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਸੱਦਾ ਮਿਲਣ ਤੋਂ ਬਾਅਦ ਇਸ ਸਬੰਧੀ ਜਥੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਕਰਨੈਲ ਸਿੰਘ ਪੰਜੋਲੀ 11-10-2026
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵਲੋਂ ਬੀਤੇ ਦਿਨੀਂ ਲਿਖੇ ਇਕ ਪੱਤਰ ਦੇ ਜਵਾਬੀ ਪੱਤਰ ਵਿਚ ਉਨ੍ਹਾਂ ਨੂੰ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਦੀ ਤਾਕੀਦ ਕੀਤੀ ਹੈ। ਪੰਜੋਲੀ ਵਲੋਂ ਬੀਤੀ 6 ਅਕਤੂਬਰ ਨੂੰ ਜਥੇਦਾਰ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਵਲੋਂ 12 ਮਾਰਚ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਵਿਚਾਰ ਕਰਨ ਲਈ ਰੱਖੀ ਗਈ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਸੱਦਾ ਮਿਲਣ ਤੋਂ ਬਾਅਦ ਇਸ ਸਬੰਧੀ ਜਥੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ। ਅੱਜ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਵਲੋਂ ਲਿਖੇ ਪੱਤਰ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚੇ ਪੰਥ ਨੂੰ ਇਕਜੁੱਟ ਹੋ ਕੇ ਸੰਗਠਤ ਰੂਪ ਵਿਚ ਸੰਘਰਸ਼ ਕਰਨ ਦੀ ਲੋੜ ਹੈ। ਜਵਾਬੀ ਪੱਤਰ ਵਿਚ ਕਿਹਾ ਗਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਨੁਮਾਇੰਦੇ ਹੋਣ ਦੇ ਨਾਤੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਅਤੇ ਉਨ੍ਹਾਂ ‘ਤੇ ਪਹਿਰਾ ਦੇਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਨੂੰ ‘‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’’ ਐਲਾਨਿਆ ਗਿਆ ਹੈ ਅਤੇ ਬੰਦੀ ਸਿੰਘਾਂ ਦੇ ਮਸਲੇ ਉੱਤੇ ਮੌਜੂਦਾ ਪੰਜਾਬ ਸਰਕਾਰ ਸਿਰਫ਼ ਸਿਆਸਤ ਕਰ ਰਹੀ ਹੈ ਅਤੇ ਇਨ੍ਹਾਂ ਦੀ ਸਿਆਸਤ ਨੂੰ ਚਮਕਾਉਣ ਲਈ ਉਸਦਾ ਹਿੱਸਾ ਬਣਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਉਣੀ ਚੰਗੀ ਗੱਲ ਨਹੀਂ।
ਪਿਛਲੀ ਖ਼ਬਰ ਭੋਗ ’ਤੇ -ਵਿਸ਼ੇਸ਼ਸੰਘਰਸ਼ਾਂ ਦੀ ਤਪਸ਼ ਵਿਚ ਤਪ ਕੇ ਪਰਿਵਾਰ ਲਈ ਛਾਂ ਬਣੀ ਮਾਤਾ ਵਿੱਦਿਆ ਕੌਰ ਅਗਲੀ ਖ਼ਬਰ ਪਾਕਿ ਸਰਕਾਰ ਇਮਰਾਨ ਖ਼ਾਨ ਨੂੰ ਦੇ ਸਕਦੀ ਵੱਡਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।