12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜਨਮ ਦਿਨ ਦੀ ਪਾਰਟੀ ਦੌਰਾਨ ਔਰਤ ਦੀ ਗੋਲੀ ਲੱਗਣ ਕਾਰਨ ਮੌਤ ਫ਼ੋਟੋਗ੍ਰਾਫਰ ਸਮੇਤ 2 ਜ਼ਖ਼ਮੀ

ਚੁਗਿੱਟੀ ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ): ਜਲੰਧਰ ਦਿਹਾਤੀ ਖੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਵਿਖੇ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਲੱਗਣ ਕਾਰਨ 42 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ ਫੋਟੋਗ੍ਰਾਫਰ ਸਮੇਤ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਢੱਡਾ ਦੇ ਵਸਨੀਕ ਮੋਤਾ ਸਿੰਘ ਦੀ ਧੀ ਜਰਮਨੀ ਵਿਚ ਰਹਿੰਦੀ ਹੈ, ਜੋਕਿ ਪੰਜਾਬ ਆਈ ਹੋਈ ਹੈ।

ਅਮਨਦੀਪ ਕੌਰ ਦੀ ਪੁਰਾਣੀ ਤਸਵੀਰ। 12-10-2026
ਚੁਗਿੱਟੀ ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ): ਜਲੰਧਰ ਦਿਹਾਤੀ ਖੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਵਿਖੇ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਲੱਗਣ ਕਾਰਨ 42 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ ਫੋਟੋਗ੍ਰਾਫਰ ਸਮੇਤ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਢੱਡਾ ਦੇ ਵਸਨੀਕ ਮੋਤਾ ਸਿੰਘ ਦੀ ਧੀ ਜਰਮਨੀ ਵਿਚ ਰਹਿੰਦੀ ਹੈ, ਜੋਕਿ ਪੰਜਾਬ ਆਈ ਹੋਈ ਹੈ। ਉਸ ਦੇ ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਮੋਤਾ ਸਿੰਘ ਵਲੋਂ ਆਪਣੇ ਘਰ ਪਾਰਟੀ ਰੱਖੀ ਗਈ ਸੀ। ਪਾਰਟੀ ’ਚ ਡੀਜੇ ’ਤੇ ਜਸ਼ਨ ਦੌਰਾਨ ਮੋਤਾ ਸਿੰਘ ਦੇ ਜਵਾਈ ਦਾ ਮਾਮਾ ਰਾਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਜੋ ਪਿੰਡ ਪਲਾਹੀ, ਥਾਣਾ ਰਾਵਲਪਿੰਡੀ ਦਾ ਰਹਿਣ ਵਾਲਾ ਹੈ, ਨਸ਼ੇ ਦੀ ਹਾਲਤ ਵਿਚ ਡਾਂਸ ਕਰਦੇ ਹੋਏ ਗੋਲੀਆਂ ਚਲਾਉਣ ਲੱਗ ਪਿਆ । ਇਸ ਦੌਰਾਨ ਫੋਟੋਗ੍ਰਾਫਰ ਮਨੀਸ਼, ਬੱਚਾ ਕੇਸਰੀ ਲਾਲ ਅਤੇ ਹੁਸ਼ਿਆਰਪੁਰ ਤੋਂ ਆਈ ਪਰਿਵਾਰ ਦੀ ਰਿਸ਼ਤੇਦਾਰ ਅਮਨਦੀਪ ਕੌਰ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿਚ ਹੀ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਪਤਾਰਾ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜਿੰਦਰ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਅਗਲੀ ਖ਼ਬਰ ਭਾਰਤ ਦੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।