12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਕਰਵਾਈ

ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅੰਮ੍ਰਿਤਸਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਕਰਵਾਈ ਗਈ। ਰਣਜੀਤ ਐਵੇਨਿਊ ਤੋਂ ਸਵੇਰੇ ਸ਼ੁਰੂ ਹੋਈ ਇਸ ਮੈਰਾਥਨ ’ਚ ਹਜ਼ਾਰਾਂ ਦੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਅਤੇ ਹਰ ਵਰਗ ਦੇ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 12-10-2026
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅੰਮ੍ਰਿਤਸਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਕਰਵਾਈ ਗਈ। ਰਣਜੀਤ ਐਵੇਨਿਊ ਤੋਂ ਸਵੇਰੇ ਸ਼ੁਰੂ ਹੋਈ ਇਸ ਮੈਰਾਥਨ ’ਚ ਹਜ਼ਾਰਾਂ ਦੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਅਤੇ ਹਰ ਵਰਗ ਦੇ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ਆਪ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ’ਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ । ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਹਾਲਾਂਕਿ ‘ਯੂਥ ਰਨ ਪੰਜਾਬ 2026’ ’ਚ ਭਾਰੀ ਸ਼ਮੂਲੀਅਤ ਸਾਡੇ ਸੂਬੇ ਦੀਆਂ ਅਸਲ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ। ਅੱਜ ਹਜ਼ਾਰਾਂ ਨੌਜਵਾਨ ਤੰਦਰੁਸਤੀ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦੇ ਪ੍ਰਚਾਰ ਲਈ ਇਕੱਠੇ ਹੋਏ ਹਨ। ‘ਆਪ’ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਯੂਥ ਰਨ ਪੰਜਾਬ ਨੂੰ ਮੋਹਾਲੀ, ਬਠਿੰਡਾ ਅਤੇ ਜਲੰਧਰ ’ਚ ਪਹਿਲਾਂ ਹੀ ਭਰਵਾਂ ਹੁੰਗਾਰਾ ਮਿਲ ਚੁੱਕਾ ਹੈ, ਜਿੱਥੇ ਹਜ਼ਾਰਾਂ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ, ਮਾਝਾ ਖੇਤਰ ਤੋਂ ਨੌਜਵਾਨ ਅਤੇ ਪਹਿਲਵਾਨ ਸਵੇਰ ਤੋਂ ਹੀ ਸਾਡੇ ਚੌਥੇ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਵੱਡੀ ਗਿਣਤੀ ’ਚ ਪਹੁੰਚੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਅਤੇ ਤੰਦਰੁਸਤੀ ਦੀ ਚੋਣ ਕਰ ਰਹੇ ਹਨ। ਅੰਮ੍ਰਿਤਸਰ ’ਚ ਕਰਵਾਈ ਗਈ ‘ਯੂਥ ਰਨ’ ’ਚ ਹਜ਼ਾਰਾਂ ਬੱਚਿਆਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਇਹ ਸਪੱਸ਼ਟ ਸੁਨੇਹਾ ਦਿੰਦੀ ਹੈ। ਪੰਜਾਬ ਨਿਰੰਤਰ ਇਕ ਖੁਸ਼ਹਾਲ, ਤਰੱਕੀਪਸੰਦ ਅਤੇ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ । ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਗੁਰਪ੍ਰਤਾਪ ਸਿੰਘ, ਸਰਬਜੋਤ ਸਿੰਘ ਧੰਜਲ, ਹਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਬੰਗਲਾ ਸਾਹਿਬ ਵਿਖੇ ਪੁਲਿਸ ਕਾਰਵਾਈ ਦਾ ਜਵਾਬ ਦੇਵੇ: ਬਲਤੇਜ ਪੰਨੂ ਅਗਲੀ ਖ਼ਬਰ ਚੌਥੀ ਵਾਰ ਵਿਸ਼ਵ ਦੇ ਚੋਟੀ ਦੇ ਵਿਗਿਆਨੀਆਂ ’ਚ ਡਾ. ਰਾਜੇਸ਼ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।