13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਾਰਗਿਲ ਸ਼ਹੀਦ ਦੀ ਪਤਨੀ ਸੁਧਾ ਯਾਦਵ ਕਰਨਾਟਕ ਦੀ ਰਾਜਪਾਲ ਨਿਯੁਕਤ ਰਾਸ਼ਟਰਪਤੀ ਵਲੋਂ ਛੇ ਸੂਬਿਆਂ ਦੇ ਰਾਜਪਾਲਾਂ ਦੀ ਨਿਯੁਕਤੀ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ ਛੇ ਸੂਬਿਆਂ ਵਿਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਹਰਿਆਣਾ ਭਾਜਪਾ ਦੀ ਸੀਨੀਅਰ ਆਗੂ ਸੁਧਾ ਯਾਦਵ ਨੂੰ ਕਰਨਾਟਕ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 13-10-2026
ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ ਛੇ ਸੂਬਿਆਂ ਵਿਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਹਰਿਆਣਾ ਭਾਜਪਾ ਦੀ ਸੀਨੀਅਰ ਆਗੂ ਸੁਧਾ ਯਾਦਵ ਨੂੰ ਕਰਨਾਟਕ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸੁਧਾ ਯਾਦਵ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਸੀਮਾ ਸੁਰੱਖਿਆ ਬਲ ਦੇ ਸਾਬਕਾ ਡਿਪਟੀ ਕਮਾਂਡੈਂਟ ਸੁਖਬੀਰ ਸਿੰਘ ਯਾਦਵ ਦੀ ਪਤਨੀ ਹਨ। ਗੁਰੂਗ੍ਰਾਮ ਦੀ ਰਹਿਣ ਵਾਲੀ ਸੁਧਾ ਯਾਦਵ ਭਾਜਪਾ ਦੇ ਸੰਸਦੀ ਬੋਰਡ ਦੀ ਇਕਲੌਤੀ ਮਹਿਲਾ ਮੈਂਬਰ ਹਨ। ਰਾਸ਼ਟਰਪਤੀ ਨੇ ਭਾਜਪਾ ਦੇ ਸੀਨੀਅਰ ਆਗੂ ਓਮ ਮਾਥੁਰ ਦਾ ਤਬਾਦਲਾ ਸਿੱਕਮ ਤੋਂ ਕੇਰਲਮ ਕਰ ਦਿੱਤਾ ਹੈ। ਭਾਜਪਾ ਦੇ ਸਾਬਕਾ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੂੰ ਸਿੱਕਮ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕੇਰਲਮ ਦੇ ਮੌਜੂਦਾ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਤਾਮਿਲ ਨਾਡੂ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬ੍ਰਜ ਮੋਹਨ ਰਾਮ ਨੂੰ ਓਡੀਸਾ ਅਤੇ ਢਾਲ ਸਿੰਘ ਬਿਸੇਨ ਨੂੰ ਉੱਤਰਾਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ’ਚ ਚਾਰ ਨਵੇਂ ਚਿਹਰਿਆਂ ਨੂੰ ਰਾਜਪਾਲ ਬਣਾਇਆ ਗਿਆ ਹੈ, ਜਦਕਿ ਦੋ ਮੌਜੂਦਾ ਰਾਜਪਾਲਾਂ ਨੂੰ ਹੋਰ ਸੂਬਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਿਛਲੀ ਖ਼ਬਰ ਸਰਕਾਰ ਨੂੰ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦੀ ਲੋੜ ਅਗਲੀ ਖ਼ਬਰ ਸਰਕਾਰ ਨੂੰ ਮੌਨਸੂਨ ਇਜਲਾਸ ਮੁਲਤਵੀ ਕਰਨਾ ਚਾਹੀਦਾ ਹੈ-ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।