ਸੁਪਰੀਮ ਕੋਰਟ ਤੋਂ ਰਾਹੁਲ ਗਾਂਧੀ ਨੂੰ ਰਾਹਤ, ਪ੍ਰਧਾਨ ਮੰਤਰੀ ’ਤੇ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ’ਤੇ ਰੋਕ
ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਿੱਪਣੀਆਂ ਨਾਲ ਸੰਬੰਧਿਤ ਮਾਣਹਾਨੀ ਦੇ ਮਾਮਲੇ ’ਚ ਰਾਹੁਲ ਗਾਂਧੀ ਵਿਰੁੱਧ ਮਹਾਰਾਸ਼ਟਰ ਦੀ ਇਕ ਹੇਠਲੀ ਅਦਾਲਤ ’ਚ ਅੱਗੇ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।
ਅਜੀਤ ਡੈਸਕ
14-10-2026