14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਮੰਤਰੀ ਮਾਨ ਦਾ ਸਾਬਕਾ ਓ.ਐਸ.ਡੀ. ਕਾਂਗਰਸ ਵਿਚ ਸ਼ਾਮਿਲ

ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ. ਐੱਸ.

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਚੰਡੀਗੜ੍ਹ ਵਿਖੇ ਮਨਜੀਤ ਸਿੰਘ ਸਿੱਧੂ ਨੂੰ ਕਾਂਗਰਸ ਵਿਚ ਸ਼ਾਮਿਲ ਕਰਵਾਉਂਦੇ ਹੋਏ। ਤਸਵੀਰ : ਕਮਲਜੀਤ ਸਿੰਘ 14-10-2026
ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐੱਸ.ਡੀ ਮਨਜੀਤ ਸਿੰਘ ਸਿੱਧੂ ਅੱਜ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮਨਜੀਤ ਸਿੰਘ ਸਿੱਧੂ ਨੂੰ ਪਾਰਟੀ ’ਚ ਸ਼ਾਮਿਲ ਕਰਵਾਇਆ। ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਖੜ੍ਹਾ ਕਰਨ ਵਿਚ ਭੂਮਿਕਾ ਨਿਭਾਈ ਸੀ। ਪਰਗਟ ਸਿੰਘ ਨੇ ਕਿਹਾ ਕਿ ਕੌਮੀ ਸਿਆਸਤ ਵਿਚ ਰਾਹੁਲ ਗਾਂਧੀ ਨੌਜਵਾਨਾਂ, ਖ਼ਾਸ ਕਰਕੇ ਜੈਨ-ਜ਼ੀ ਦੀਆਂ ਇੱਛਾਵਾਂ ਅਤੇ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਟਕਰਾਅ ਦੀ ਬਜਾਏ ਆਪਸੀ ਸਤਿਕਾਰ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਮੁੱਦਿਆਂ ’ਤੇ ਆਧਾਰਿਤ ਸਿਆਸਤ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਇਸੇ ਤਰ੍ਹਾਂ ਦੀ ਸਿਆਸੀ ਸੋਚ ਅਤੇ ਪੰਜਾਬ ਦੇ ਬਿਹਤਰ ਭਵਿੱਖ ਦੀ ਉਮੀਦ ਨੇ ਮਨਜੀਤ ਸਿੰਘ ਸਿੱਧੂ ਨੂੰ ਕਾਂਗਰਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਲੋੜ - ਪ੍ਰੋ . ਕਰਮਜੀਤ ਸਿੰਘ ਅਗਲੀ ਖ਼ਬਰ ਪੀ.ਜੀ. ਦੇ ਕਮਰੇ ਵਿਚੋਂ 24 ਸਾਲਾ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।