14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ’ਚ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਜੁਲਾਈ 2025 ਵਿਚ ਹੋਏ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ ਅਬੋਹਰ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਇਨ੍ਹਾਂ ਵਿਚੋਂ ਦੋ ਮੁਲਜ਼ਮ ਜੋਧਪੁਰ ਜੇਲ੍ਹ ਤੋਂ, ਜਦਕਿ ਇਕ ਮੁਲਜ਼ਮ ਹਿਸਾਰ ਜੇਲ੍ਹ ਤੋਂ ਲਿਆਂਦਾ ਗਿਆ ਹੈ ।

ਅਜੀਤ ਡੈਸਕ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਜੁਲਾਈ 2025 ਵਿਚ ਹੋਏ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ ਅਬੋਹਰ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਇਨ੍ਹਾਂ ਵਿਚੋਂ ਦੋ ਮੁਲਜ਼ਮ ਜੋਧਪੁਰ ਜੇਲ੍ਹ ਤੋਂ, ਜਦਕਿ ਇਕ ਮੁਲਜ਼ਮ ਹਿਸਾਰ ਜੇਲ੍ਹ ਤੋਂ ਲਿਆਂਦਾ ਗਿਆ ਹੈ । ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ ਅਬੋਹਰ ਪੁਲਿਸ ਵਲੋਂ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ । ਇਸੇ ਕੜੀ ਤਹਿਤ ਪੁਲਿਸ ਨੇ ਤਿੰਨ ਮੁਲਜ਼ਮਾਂ ਜਿਨ੍ਹਾਂ ਦੀ ਪਹਿਚਾਣ ਜਸਕਰਨ ਸਿੰਘ, ਰਾਜਿੰਦਰ ਸਿੰਘ ਅਤੇ ਸ਼ਕਤੀ ਵਜੋਂ ਹੋਈ ਹੈ, ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ । ਇਸ ਸਬੰਧੀ ਅਬੋਹਰ ਦੇ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਲਜ਼ਮ ਮੁੱਖ ਸ਼ੂਟਰ ਹੈ। ਪੁਲਿਸ ਵਲੋਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਪੁੱਛਗਿੱਛ ਲਈ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਹੁਣ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਸੰਜੇ ਵਰਮਾ ਕਤਲ ਕਾਂਡ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਾਕਿ ’ਚ ਵੱਡਾ ਰੇਲ ਹਾਦਸਾ: ਮੁਲਤਾਨ ਨੇੜੇ ਰਹਿਮਾਨ ਬਾਬਾ ਐਕਸਪ੍ਰੈੱਸ ਪਟੜੀ ਤੋਂ ਉੱਤਰੀ; 6 ਮੌਤਾਂ, 30 ਜ਼ਖ਼ਮੀ ਅਗਲੀ ਖ਼ਬਰ ਕਮਲਜੀਤ ਸਿੰਘ ਹੇਅਰ ਭਾਜਪਾ ਐਨ. ਆਰ. ਆਈ. ਸੈੱਲ ਦੇ ਸੂਬਾ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।