15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹਰਜਿੰਦਰ ਸਿੰਘ ਧਾਮੀ, ਮਜੀਠੀਆ, ਰਣੀਕੇ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨੂੰ ਦਸਤਾਰ ਭੇਟ

ਮੀਆਂਵਿੰਡ, ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ, ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਨਮਿੱਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਉਕਤ ਬੁਲਾਰਿਆਂ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ ।

ਅਜੀਤ ਡੈਸਕ 15-10-2026
ਮੀਆਂਵਿੰਡ, ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ, ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਨਮਿੱਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਉਕਤ ਬੁਲਾਰਿਆਂ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਉਨ੍ਹਾਂ ਕਿਹਾ ਕਿ ਜਥੇਦਾਰ ਭਲਾਈਪੁਰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਾਰਟੀ ਦੇ ਥੰਮ੍ਹ ਸਨ । ਸਮਾਪਤੀ ਮੌਕੇ ਹਰਜਿੰਦਰ ਸਿੰਘ ਧਾਮੀ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ ਤੇ ਬਲਜੀਤ ਸਿੰਘ ਜਲਾਲਉਸਮਾ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਸੋਨਾ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਵਲੋਂ ਦਸਤਾਰ ਭੇਟ ਕੀਤੀ ਗਈ । ਇਸ ਮੌਕੇ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਤਿੰਦਰਜੀਤ ਸਿੰਘ ਛੱਜਲਵੱਡੀ, ਕੁਲਦੀਪ ਸਿੰਘ ਔਲਖ, ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਕਸ਼ਮੀਰ ਸਿੰਘ ਗਗੜੇਵਾਲ, ਸਤਨਾਮ ਸਿੰਘ ਲਾਦੀਆਂ, ਅੰਗਦ ਪੰਨੂ, ਸੁਖਵੰਤ ਸਿੰਘ ਮੱਲ੍ਹਾ, ਸਰਵਣ ਸਿੰਘ ਤਖਤੂਚੱਕ, ਕੁਲਵੰਤ ਸਿੰਘ ਰੰਧਾਵਾ ਸਮੇਤ ਹਲਕੇ ਦੀ ਸੰਗਤ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਹਾਜ਼ਰੀ ਭਰੀ।
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਨੂੰ ਸਿਆਸੀ ਰੰਗ ਦੇ ਰਹੀਆਂ ਹਨ ਵਿਰੋਧੀ ਧਿਰਾਂ-ਜਾਖੜ ਅਗਲੀ ਖ਼ਬਰ ਖ਼ੈਬਰ ਪਖਤੂਨਖਵਾ ਵਿਧਾਨ ਸਭਾ 6 ਮਹੀਨਿਆਂ ਬਾਅਦ ਹੋਵੇਗੀ ਬਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।