15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ.

ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਪੀ.ਟੀ.ਆਈ.)-ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਕੈਨੇਡਾ ਦੇ ਸਬੰਧਾਂ ਨੂੰ ਵਪਾਰ, ਤਕਨਾਲੋਜੀ ਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ ’ਚ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੋਦੀ ਨੇ ਕਿਹਾ ਕਿ ਭਾਰਤ ਕੈਨੇਡਾ ਨਾਲ ਉਸਾਰੂ ਤੇ ਭਵਿੱਖਮੁਖੀ ਰਣਨੀਤਕ ਭਾਈਵਾਲੀ ਕਾਇਮ ਕਰਨ ਲਈ ਵਚਨਬੱਧ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਠੋਸ ਲਾਭ ਮਿਲ ਸਕਣ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਅਸੀਂ ਵਪਾਰ, ਤਕਨਾਲੋਜੀ, ਸੁਰੱਖਿਆ, ਊਰਜਾ, ਸਿੱਖਿਆ ਤੇ ਲੋਕਾਂ ਦਰਮਿਆਨ ਆਪਸੀ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ’ਚ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਲਾਹੇਵੰਦ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਅਨੁਸਾਰ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਆਪਸੀ ਹਿੱਤਾਂ ਵਾਲੇ ਖੇਤਰਾਂ ’ਚ ਸਹਿਯੋਗ ਵਧਾਉਣ ਲਈ ਜਾਰੀ ਯਤਨਾਂ ’ਤੇ ਚਰਚਾ ਕੀਤੀ। ਇਨ੍ਹਾਂ ਖੇਤਰਾਂ ’ਚ ਵਪਾਰ, ਵਿਗਿਆਨ ਤੇ ਤਕਨਾਲੋਜੀ, ਰੱਖਿਆ, ਸੁਰੱਖਿਆ, ਊਰਜਾ, ਸਿੱਖਿਆ, ਲੋਕਾਂ ਦਰਮਿਆਨ ਆਪਸੀ ਸਬੰਧ ਤੇ ਬਹੁਪੱਖੀ ਸਹਿਯੋਗ ਸ਼ਾਮਿਲ ਹਨ। ਮੋਦੀ ਨੇ ਦੁਵੱਲੇ ਸੰਪਰਕਾਂ ਦੀ ਮੌਜੂਦਾ ਗਤੀ ਨੂੰ ਕਾਇਮ ਰੱਖਣ ਤੇ ਇਸ ਨੂੰ ਠੋਸ ਨਤੀਜਿਆਂ ’ਚ ਬਦਲਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ’ਚ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਬਾਰੇ ਗੱਲਬਾਤ ਨੂੰ ਜਲਦੀ ਮੁਕੰਮਲ ਕਰਨਾ ਵੀ ਅਹਿਮ ਹੈ।
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਡਰੱਗ ਹੋਟ ਸਪੋਟਸ ’ ਤੇ ਲਗਾਤਾਰ ਨਿਗਰਾਨੀ ਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।