ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਦੀ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਹੋਈ ਸੁਣਵਾਈ
ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਮੋਹਨਜੀਤ ਸਿੰਘ ਸ਼ੇਰੋਂ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ ਵਿਖੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਦੀ ਅਦਾਲਤ ਵਿਚ ਹੋਈ। ਇਸ ਸੁਣਵਾਈ ਦੌਰਾਨ ਭਾਜਪਾ ਆਗੂ ਦਾਮਨ ਬਾਜਵਾ ਵੀ ਮੋਹਨਜੀਤ ਸਿੰਘ ਸ਼ੇਰੋਂ ਦੇ ਨਾਲ ਮੌਜੂਦ ਰਹੇ ਅਤੇ ਮਾਮਲੇ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਕਮਿਸ਼ਨ ਦੇ ਸਾਹਮਣੇ ਰੱਖਿਆ।
ਅਜੀਤ ਡੈਸਕ
16-10-2026