17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਕੋਲੋਂ ਸਾਢੇ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਕੋਲੋਂ ਪੁਲਿਸ ਨੇ ਤਿੰਨ ਕਿੱਲੋ 697 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 18 ਕਰੋੜ 50 ਲੱਖ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਇਸ ਮਾਮਲੇ ’ਚ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਕੋਲੋਂ ਪੁਲਿਸ ਨੇ ਤਿੰਨ ਕਿੱਲੋ 697 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 18 ਕਰੋੜ 50 ਲੱਖ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਇਸ ਮਾਮਲੇ ’ਚ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਬੀਤੇ ਦਿਨ ਲਾਡੋਵਾਲ ਨੇੜੇ ਸੜਕ ਹਾਦਸੇ ਵਿਚ ਨਿਰੰਜਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਖਹਿਰਾ ਬੇਟ ਜ਼ਖਮੀ ਹੋ ਗਿਆ ਸੀ। ਨਿਰੰਜਨ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਪਹਿਲਾਂ ਉਸ ਨੂੰ ਲਾਡੋਵਾਲ ਨੇੜੇ ਸਥਿਤ ਇਕ ਹਸਪਤਾਲ ਵਿਚ ਲਿਆਂਦਾ ਗਿਆ, ਪਰ ਉਸ ਦੀ ਹਾਲਤ ਗੰਭੀਰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਇਸ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ ਦੋ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਜਦੋਂ ਨਿਰੰਜਨ ਸਿੰਘ ਦੇ ਇਕ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਉਕਤ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਰੰਜਨ ਸਿੰਘ ਅਜੇ ਬੇਹੋਸ਼ ਹੈ ਅਤੇ ਹੋਸ਼ ਵਿਚ ਆਉਣ ਉਪਰੰਤ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਇਕ ਮਾਮਲਾ ਦਰਜ ਹੈ।
ਪਿਛਲੀ ਖ਼ਬਰ ਲੁਧਿਆਣਾ ਰਜਿਸਟਰੀ ਘੁਟਾਲਾ ਸੰਬੰਧੀ 950 ਮਾਮਲਿਆਂ ’ਚ ਤੁਰੰਤ ਐਫ਼.ਆਈ.ਆਰ. ਦਰਜ ਕਰਨ ਦੇ ਹੁਕਮ ਅਗਲੀ ਖ਼ਬਰ ਮੋਗਾ ਬੱਸ ਅਗਨੀਕਾਂਡ ਮਾਮਲੇ ’ਚ ਡੇਰਾ ਸਿਰਸਾ ਦੇ 9 ਪ੍ਰੇਮੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।