17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ’ ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ - ਸਚਿਨ ਪਾਇਲਟ

ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕਾਂਗਰਸ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇਰ ਸ਼ਾਮ ਬਠਿੰਡਾ ਪੁੱਜੇ। ਉਨ੍ਹਾਂ ਨਾਲ ਸਹਿ-ਇੰਚਾਰਜ ਰਵਿੰਦਰ ਡਾਲਵੀ ਤੋਂ ਇਲਾਵਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ, ਬਠਿੰਡਾ ਸ਼ਹਿਰੀ ਪ੍ਰਧਾਨ ਰਾਜਨ ਗਰਗ, ਪੀਪੀਸੀਸੀ ਡੈਲੀਗੇਟ ਕੇ.

ਅਜੀਤ ਡੈਸਕ 17-10-2026
ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕਾਂਗਰਸ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇਰ ਸ਼ਾਮ ਬਠਿੰਡਾ ਪੁੱਜੇ। ਉਨ੍ਹਾਂ ਨਾਲ ਸਹਿ-ਇੰਚਾਰਜ ਰਵਿੰਦਰ ਡਾਲਵੀ ਤੋਂ ਇਲਾਵਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ, ਬਠਿੰਡਾ ਸ਼ਹਿਰੀ ਪ੍ਰਧਾਨ ਰਾਜਨ ਗਰਗ, ਪੀਪੀਸੀਸੀ ਡੈਲੀਗੇਟ ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ ਤੇ ਪਵਨ ਮਾਨੀ, ਵੀ ਮੌਜੂਦ ਸਨ। ਇੱਥੇ ਉਨ੍ਹਾਂ ਨੇ ਸਾਲ 2023 ਵਿਚ ਫਿਰੌਤੀ ਲਈ ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਮਰਹੂਮ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸਚਿਨ ਪਾਇਲਟ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ, ਪਰ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰੀਬ 400 ਕਤਲ ਹੋ ਚੁੱਕੇ ਹਨ। ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਵੀ ਕਤਲ ਹੋ ਰਹੇ ਹਨ ਅਤੇ ਮੁਲਾਜ਼ਮ ਵਰਦੀ ਪਾ ਕੇ ਥਾਣਿਆਂ ਵਿਚ ਜਾਣ ਤੋਂ ਵੀ ਡਰ ਰਹੇ ਹਨ। ਨਸ਼ਾ ਘਰ-ਘਰ ਪਹੁੰਚ ਗਿਆ ਅਤੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚ ਧਸ ਰਹੀ ਹੈ। ਉਨ੍ਹਾਂ ਮਾਨਸਾ ਤੇ ਬਟਾਲਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਇਨ੍ਹਾਂ ਵਾਰਦਾਤਾਂ ਕਾਰਨ ਲੋਕ ਦਹਿਸ਼ਤ ਵਿਚ ਦਿਨ ਲੰਘਾ ਰਹੇ ਹਨ।
ਪਿਛਲੀ ਖ਼ਬਰ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਇਕੋਤਰੀ ਸਮਾਗਮ ਦੀ ਪੰਜਵੀਂ ਲੜੀ ਦੇ ਭੋਗ ਮੌਕੇ ਸੰਤਾਂ-ਮਹਾਂਪੁਰਸ਼ਾਂ ਤੇ ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਸਮੇਤ ਅਨੇਕਾਂ ਸ਼ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।