17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ

ਮਹਿਲ ਕਲਾਂ (ਬਰਨਾਲਾ), 16 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਚੰਨਣਵਾਲ ਵਿਖੇ ਅੱਜ ਦੁਪਹਿਰ ਸਮੇਂ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਵਿਅਕਤੀ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿਚ ਖ਼ੁਦ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ (50) ਪਤਨੀ ਭੋਲਾ ਸਿੰਘ ਵਾਸੀ ਚੰਨਣਵਾਲ ਆਪਣੀ ਸਾਥਣ ਮਨਜੀਤ ਕੌਰ ਨਾਲ ਦੁਪਹਿਰ ਕਰੀਬ 1:30 ਵਜੇ ਖੇਤਾਂ ’ਚ ਪੱਠੇ ਲੈਣ ਗਈ ਹੋਈ ਸੀ।

ਕੁਲਵਿੰਦਰ ਕੌਰ ਤੇ ਭੋਲਾ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ। 17-10-2026
ਮਹਿਲ ਕਲਾਂ (ਬਰਨਾਲਾ), 16 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਚੰਨਣਵਾਲ ਵਿਖੇ ਅੱਜ ਦੁਪਹਿਰ ਸਮੇਂ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਵਿਅਕਤੀ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿਚ ਖ਼ੁਦ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ (50) ਪਤਨੀ ਭੋਲਾ ਸਿੰਘ ਵਾਸੀ ਚੰਨਣਵਾਲ ਆਪਣੀ ਸਾਥਣ ਮਨਜੀਤ ਕੌਰ ਨਾਲ ਦੁਪਹਿਰ ਕਰੀਬ 1:30 ਵਜੇ ਖੇਤਾਂ ’ਚ ਪੱਠੇ ਲੈਣ ਗਈ ਹੋਈ ਸੀ। ਇਸੇ ਦੌਰਾਨ ਪਿੱਛੋਂ ਪਹੁੰਚੇ ਉਸ ਦੇ ਪਤੀ ਭੋਲਾ ਸਿੰਘ ਨੇ ਤੇਜ਼ਧਾਰ ਕੁਹਾੜੇ ਨਾਲ ਪੱਠੇ ਵੱਢ ਰਹੀ ਕੁਲਵਿੰਦਰ ਕੌਰ ਦੀ ਧੌਣ ’ਤੇ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਦੀ ਸਾਥਣ ਮਨਜੀਤ ਕੌਰ ਨੇ ਤੁਰੰਤ ਰੌਲਾ ਪਾਇਆ ਅਤੇ ਇਸ ਘਟਨਾ ਬਾਰੇ ਪਿੰਡ ਵਾਸੀਆਂ ਤੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਨੂੰ ਅੰਜਾਮ ਦੇਣ ਉਪਰੰਤ ਭੋਲਾ ਸਿੰਘ ਨੇ ਪਿੰਡ ਵਿਚ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਹਾਲਤ ਵਿਗੜਨ ’ਤੇ ਜਦੋਂ ਸਥਾਨਕ ਲੋਕਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਦੇਖਿਆ ਤਾਂ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਚੰਨਣਵਾਲ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀਆਂ ਅਨੁਸਾਰ ਭੋਲਾ ਸਿੰਘ ਨਸ਼ੇ ਦਾ ਆਦੀ ਸੀ ਅਤੇ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਘਰ ਵਿਚ ਪਿਛਲੇ ਕਈ ਦਿਨਾਂ ਤੋਂ ਕਲੇਸ਼ ਚੱਲ ਰਿਹਾ ਸੀ। ਮ੍ਰਿਤਕ ਜੋੜੇ ਦੇ ਚਾਰ ਬੱਚੇ (ਤਿੰਨ ਧੀਆਂ ਅਤੇ ਇੱਕ ਪੁੱਤਰ) ਹਨ, ਜਿਨ੍ਹਾਂ ਵਿਚੋਂ ਇੱਕ ਧੀ ਦਾ ਵਿਆਹ ਹੋ ਚੁੱਕਾ ਹੈ। ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਬਰਨਾਲਾ ਜਸਵਿੰਦਰ ਕੌਰ ਅਤੇ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਕਮਲਜੀਤ ਕੌਰ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ‘ਆਪ’ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ ਅਗਲੀ ਖ਼ਬਰ ਪੰਜਾਬ ’ ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ - ਸਚਿਨ ਪਾਇਲਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।