ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਏਪੁਰ ਵਿਖੇ ਨਗਰ ਕੀਰਤਨ ਸਜਾਇਆ
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਲ ਬਾਬਾ ਬਿਧੀ ਚੰਦ ਵਲੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਤੋਂ ਆਰੰਭ ਹੋਇਆ ਅਤੇ ਪੜਾਅ-ਦਰ-ਪੜਾਅ ਹੀਰਾਪੁਰ, ਟਾਟੀਬੰਧ ਅਤੇ ਹੋਰ ਨਗਰਾਂ ਵਿਚੋਂ ਹੁੰਦਾ ਹੋਇਆ ਅੱਗੇ ਵਧਿਆ।
ਅਜੀਤ ਡੈਸਕ
17-10-2026