ਰਾਹੁਲ ਗਾਂਧੀ ਖ਼ਿਲਾਫ਼ ਅਰਜ਼ੀ ’ ਤੇ ਸੁਣਵਾਈ ਲਈ ਸਹਿਮਤ ਹੋਇਆ ਸੁਪਰੀਮ ਕੋਰਟ
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 12 ਅਕਤੂਬਰ ਨੂੰ ਅਦਾਲਤ ਕੰਪਲੈਕਸ ’ਚ ਇਕ ਮਾਰਚ ਦੌਰਾਨ ਰਾਹੁਲ ਗਾਂਧੀ ਵਿਰੁੱਧ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਰਿਚਾ ਪਰਾਸ਼ਰ ਨੂੰ ਕਥਿਤ ਤੌਰ ’ਤੇ ਧੱਕਾ ਦੇਣ ਤੇ ਬਦਸਲੂਕੀ ਕਰਨ ਦੇ ਦੋਸ਼ਾਂ ਵਾਲੀ ਅਰਜ਼ੀ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸੁਣਵਾਈ 26 ਜਾਂ 27 ਅਕਤੂਬਰ ਨੂੰ ਕੀਤੀ ਜਾਵੇਗੀ।
ਅਜੀਤ ਡੈਸਕ
17-10-2026