20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚੀਮਾ, ਗੋਇਲ ਤੇ ਢੀਂਡਸਾ ਨੇ ਪੁੱਛਿਆ ਜ਼ਖ਼ਮੀਆਂ ਦਾ ਹਾਲ

ਸੰਗਰੂਰ, 19 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈਆਂ ਮਨਰੇਗਾ ਮਜ਼ਦੂਰ ਔਰਤਾਂ ਦਾ ਹਾਲ-ਚਾਲ ਪੁੱਛਣ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਖਣਿਜ ਤੇ ਸਿੰਜਾਈ ਮੰਤਰੀ ਬਰਿੰਦਰ ਗੋਇਲ ਸਥਾਨਕ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 20-10-2026
ਸੰਗਰੂਰ, 19 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈਆਂ ਮਨਰੇਗਾ ਮਜ਼ਦੂਰ ਔਰਤਾਂ ਦਾ ਹਾਲ-ਚਾਲ ਪੁੱਛਣ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਖਣਿਜ ਤੇ ਸਿੰਜਾਈ ਮੰਤਰੀ ਬਰਿੰਦਰ ਗੋਇਲ ਸਥਾਨਕ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਪੀੜਤ ਪਰਿਵਾਰਾਂ ਵਲੋਂ ਬਣਾਈ ਕਮੇਟੀ ਦੀਆਂ ਮੰਗਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਅਮਰਜੀਤ ਕੌਰ ਅਨੁਸਾਰ, ਜ਼ਖ਼ਮੀ ਔਰਤਾਂ ਦਾ ਇਲਾਜ ਜਾਰੀ ਹੈ। ਇਸ ਦੌਰਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਪੁੱਛਿਆ। ਉਨ੍ਹਾਂ ਐਂਬੂਲੈਂਸਾਂ ਦੇ ਦੇਰੀ ਨਾਲ ਪਹੁੰਚਣ ’ਤੇ ਸਰਕਾਰ ਦੀ ਸਿਹਤ ਸੇਵਾਵਾਂ ਬਾਰੇ ਆਲੋਚਨਾ ਕੀਤੀ ਤੇ ਮੁਆਵਜ਼ੇ ਦੀ ਰਕਮ ਨੂੰ ਨਾਕਾਫ਼ੀ ਦੱਸਿਆ। ਮੌਕੇ ’ਤੇ ਕਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਪਦਮਨ ਸਿੰਘ ਰਿਪੂ, ਏ.ਪੀ. ਸਿੰਘ ਬਾਬਾ, ਅਮਰ ਸਿੰਘ ਚਹਿਲ, ਵਿਜੈ ਲੰਕੇਸ਼, ਗੁਰਮੀਤ ਸਿੰਘ ਜੌਹਲ, ਵਰਿੰਦਰਪਾਲ ਸਿੰਘ ਟੀਟੂ, ਕੁਲਵੰਤ ਸਿੰਘ ਖਹਿਲਾ ਅਤੇ ਹੋਰ ਆਗੂ ਵੀ ਮੌਜੂਦ ਸਨ । ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਫੱਟੜਾਂ ਦਾ ਇਲਾਜ ਚੱਲ ਰਿਹਾ ਹੈ।
ਪਿਛਲੀ ਖ਼ਬਰ ਭੁਲੱਥ ’ਚ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ’ਚ ਮੌਤ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਮਾਮਲਾ : ਵਲਟੋਹਾ ਤੇ ਝਿੰਜਰ ਜਾਂਚ ਟੀਮ ਸਾਹਮਣੇ ਨਹੀਂ ਹੋਏ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।