21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟੇ ਦੇ ਕਾਤਲ ਅਸ਼ਵਨੀ ਨੂੰ ਅਸਲ੍ਹਾ ਲਾਇਸੰਸ ਜਾਰੀ ਕਰਨ ’ਤੇ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ

ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੰਸ ਜਾਰੀ ਕਰਨ ਵਾਲੇ ਆਈ. ਏ.

ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੰਸ ਜਾਰੀ ਕਰਨ ਵਾਲੇ ਆਈ. ਏ. ਐਸ. ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਤੇਜ਼ ਹੋ ਗਈ ਹੈ। ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਕੀਤੇ ਟਵੀਟ ਨੇ ਜਿੱਥੇ ਇਸ ਅਧਿਕਾਰੀ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਉੱਥੇ ਇਸ ਅਧਿਕਾਰੀ ਰਾਹੀਂ ਮੁੱਖ ਸਕੱਤਰ ਤੇ ਪੰਜਾਬ ਸਰਕਾਰ ਨੂੰ ਵੀ ਘੇਰਿਆ ਹੈ। ਨਿਰਮਲ ਓਸੇਪਚਨ ਜੋ 21 ਅਗਸਤ ਤੋਂ 19 ਮਾਰਚ 2025 ਤੱਕ ਮਾਨਸਾ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਹੇ, ਵਲੋਂ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੰਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ’ਤੇ ਲਗਾਤਾਰ ਇਹ ਸਵਾਲ ਉੱਠ ਰਹੇ ਹਨ ਕਿ ਅਸ਼ਵਨੀ ’ਤੇ 5 ਪੁਲਿਸ ਕੇਸ ਦਰਜ ਹੋਣ ਦੇ ਬਾਵਜੂਦ ਇਹ ਅਸਲ੍ਹਾ ਲਾਇਸੰਸ ਕਿਵੇਂ ਦਿੱਤਾ ਗਿਆ।
ਪਿਛਲੀ ਖ਼ਬਰ ਮਾਨਸਾ ’ਚ 4 ਹੋਰ ਦਵਾਈਆਂ ਦੀਆਂ ਦੁਕਾਨਾਂ ਸੀਲ੍ਹ ਅਗਲੀ ਖ਼ਬਰ ਬਾਸਮਤੀ ਝੋਨੇ ਦੇ ਭਾਅ ’ਚ ਤੇਜ਼ੀ, ਕਿਸਾਨਾਂ ਦੇ ਚਿਹਰੇ ਖਿੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।