ਦੇਸ਼ ਵਿਚ ਨਸ਼ਾ ਤਸਕਰੀ ਲਈ ਅਮਿਤ ਸ਼ਾਹ ਜ਼ਿੰਮੇਵਾਰ-ਸੰਜੇ ਸਿੰਘ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦੇਸ਼ ਵਿਚ ਨਸ਼ਾ ਤਸਕਰੀ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਗੰਭੀਰ ਦੋਸ਼ ਲਗਾਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਨਹਾਨੀ ਦੇ ਕੇਸ ਵਿਚ ਪੇਸ਼ੀ ਭੁਗਤਣ ਲਈ ਅਦਾਲਤ ਪਹੁੰਚੇ ਸਨ।
ਅਜੀਤ ਡੈਸਕ
22-10-2026