21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀ. ਬੀ. ਆਈ ਅੱਗੇ ਤੀਜੀ ਵਾਰ ਪੇਸ਼ ਹੋਣਗੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)- ਮੁੱਖ ਮੰਤਰੀ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐੱਸ.

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)- ਮੁੱਖ ਮੰਤਰੀ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅੱਜ ਤੀਜੀ ਵਾਰ ਸੀ. ਬੀ. ਆਈ. ਅੱਗੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਰੀਬੀ ਦੱਸੇ ਗਏ ਨਿਤਿਨ ਗੋਹਲ ਬੁੱਧਵਾਰ ਨੂੰ ਸੀ. ਬੀ. ਆਈ. ਅੱਗੇ ਪੇਸ਼ ਹੋਏ ਹਨ। ਜਾਣਕਾਰੀ ਅਨੁਸਾਰ ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਗੋਹਲ ਨੂੰ 21 ਅਕਤੂਬਰ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਬਾਕੀ ਵਿਅਕਤੀਆਂ ਦੀ ਤਰ੍ਹਾਂ ਗੋਹਲ ਤੋਂ ਵੀ ਕਈ ਘੰਟੇ ਪੁੱਛਗਿੱਛ ਕੀਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਓ. ਐੱਸ. ਡੀ. ਘੁੰਮਣ ਸੀ. ਬੀ. ਆਈ. ਦੇ ਚੰਡੀਗੜ੍ਹ ਸਥਿਤ ਜ਼ੋਨਲ ਦਫ਼ਤਰ ਵਿਖੇ 19 ਅਕਤੂਬਰ ਦੀ ਦੁਪਹਿਰ ਨੂੰ ਠੀਕ 2 ਵਜੇ ਪੇਸ਼ ਹੋਣ ਲਈ ਪੁੱਜੇ ਸਨ ਤੇ 16 ਅਕਤੂਬਰ ਨੂੰ ਦਿਨ ਸ਼ੁੱਕਰਵਾਰ ਨੂੰ ਉਹ ਪਹਿਲੀ ਵਾਰ ਸੀ. ਬੀ. ਆਈ. ਅੱਗੇ ਪੇਸ਼ ਹੋਏ ਸਨ। ਇਸ ਮਾਮਲੇ ਦੀਆਂ ਜੜ੍ਹਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਡੀ. ਜੀ. ਪੀ. ਪੰਜਾਬ ਨੂੰ ਲਿਖੇ ਗਏ ਪੱਤਰ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੇ ਮਾਮਲਾ ਪੀ. ਆਈ. ਐੱਲ ਜ਼ਰੀਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਪਹੁੰਚਿਆ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਵਿੱਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ ਅਗਲੀ ਖ਼ਬਰ ਸਾਬਕਾ ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।