21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਵਿੱਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼/ ਪਨਬੱਸ, ਪੀ. ਆਰ.

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼/ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜੋ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸਬੰਧੀ ਮੀਟਿੰਗ ਰੱਖੀ ਗਈ ਸੀ ਉਹ ਅੱਜ ਬੇਸਿੱਟਾ ਰਹੀ ਹੈ, ਜਿਸ ਕਰਕੇ ਆਗੂਆਂ ਨੇ 22 ਅਕਤੂਬਰ ਨੂੰ ਵੀ ਹੜਤਾਲ ਨੂੰ ਬਰਕਰਾਰ ਰੱਖਿਆ । ਇਸੇ ਦੌਰਾਨ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਡਿਪੂ ਵਿਚ ਵੀ ਮੁਲਾਜ਼ਮਾਂ ਨੇ ਬੱਸਾਂ ਖੜ੍ਹੀਆਂ ਕਰਕੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ। ਦੂਜੇ ਪਾਸੇ ਚੰਡੀਗੜ੍ਹ ਦੇ ਪ੍ਰਮੁੱਖ ਬੱਸ ਅੱਡਾਂ ਸੈਕਟਰ-43 ਵਿਖੇ ਸਵਾਰੀਆਂ ਖ਼ੱਜਲ-ਖੁਆਰ ਹੁੰਦੀਆਂ ਰਹੀਆਂ, ਉਹ ਲੰਬੇ ਸਮੇਂ ਤੱਕ ਬੱਸਾਂ ਦੀ ਉਡੀਕ ਵੀ ਕਰਦੀਆਂ ਰਹੀਆਂ। ਇਸੇ ਦੌਰਾਨ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਰਾਠ, ਪ੍ਰਦੀਪ ਕੁਮਾਰ, ਹਰਕੇਸ਼ ਕੁਮਾਰ ਵਿੱਕੀ ਤੇ ਜਤਿੰਦਰ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਜਿਹੜੀ 15 ਅਕਤੂਬਰ ਨੂੰ ਇਕ ਫਾਈਨਲ ਮੀਟਿੰਗ ਕਰਨ ਦਾ ਵਾਅਦਾ ਕੀਤਾ ਸੀ, ਉਸ ਵਿਚ ਕਿਹਾ ਗਿਆ ਸੀ ਜਿਹੜੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਜਿਹੜੇ ਆਉਟਸੋਰਸਿੰਗ ਵਾਲੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕੀਤਾ ਜਾਵੇਗਾ ਤੇ ਮੁਲਾਜ਼ਮਾਂ ’ਤੇ ਪਰਚੇ ਰੱਦ ਕੀਤੇ ਜਾਣਗੇ । ਆਗੂਆਂ ਨੇ ਦੱਸਿਆ ਕਿ 15 ਤਰੀਕ ਦੀ ਮੀਟਿੰਗ ਤੋਂ ਸਰਕਾਰ ਭੱਜੀ ਤੇ ਅੱਜ 21 ਤਰੀਕ ਨੂੰ ਜਦੋਂ ਪੰਜਾਬ ਰੋਡਵੇਜ਼/ ਪਨਬੱਸ,ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਹੜਤਾਲ ’ਤੇ ਗਈ ਤਦ ਅੱਜ ਫੇਰ ਵਿੱਤ ਮੰਤਰੀ ਵਲੋਂ ਯੂਨੀਅਨ ਨਾਲ ਮੀਟਿੰਗ ਕੀਤੀ ਗਈ ਜਿਸਦਾ ਕੋਈ ਠੋਸ ਨਤੀਜਾ ਨਹੀਂ ਰਿਹਾ ਸਗੋਂ ਇਹ ਕਹਿ ਦਿੱਤਾ ਗਿਆ 29 ਅਕਤੂਬਰ ਨੂੰ ਦੁਬਾਰਾ ਮੀਟਿੰਗ ਕਰਨਗੇ। ਆਗੂਆਂ ਨੇ ਕਿਹਾ ਕਿ ਜਿਹੜਾ ਆਊਟ ਸੋਰਸ ਸਬੰਧੀ ਐਕਟ-2026 ਅਗਸਤ ’ਚ ਬਣਾਇਆ ਗਿਆ, ਉਸਨੂੰ ਵੀ 60 ਦਿਨਾਂ ਦਾ ਸਮਾਂ ਬੀਤ ਗਿਆ ਹੈ ਪ੍ਰੰਤੂ ਕਿਸੇ ਨੂੰ ਵੀ ਕੰਟਰੈਕਟ ’ਤੇ ਨਹੀਂ ਕੀਤਾ ਗਿਆ ਤੇ ਬਾਕੀ ਮੰਗਾਂ ਵੀ ਜਿਉਂ ਦੀ ਤਿਉਂ ਖੜ੍ਹੀਆਂ ਹਨ । ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਹ ਵੀ ਖ਼ੁਲਾਸਾ ਕੀਤਾ ਸਰਕਾਰ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਸਬੰਧਿਤ ਮੰਗਾਂ ਨੂੰ ਵੀ ਲੈ ਕੇ ਲਗਭਗ 6 ਮਹੀਨਿਆਂ ਦੌਰਾਨ 7-8 ਮੀਟਿੰਗਾਂ ਹੋਈਆਂ ਪਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ’ਚ ਆਊਟ ਸੋਰਸ ਪ੍ਰਥਾ ਨੂੰ ਖ਼ਤਮ ਕਰਨਾ, ਠੇਕੇਦਾਰ ਤੇ ਵਿਚੋਲਿਆਂ ਦੀ ਭੂਮਿਕਾ ਨੂੰ ਖ਼ਤਮ ਕਰਨਾ ਆਦਿ ਸ਼ਾਮਿਲ ਹਨ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਰੋਡਵੇਜ਼/ ਪਨਬੱਸ,ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਵਿਚ ਸਰਕਾਰੀ ਬੱਸਾਂ ਦਾ 22 ਅਕਤੂਬਰ ਨੂੰ ਚੱਕਾ ਜਾਮ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਮੁੱਖ ਮੰਤਰੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ-ਮੀਤ ਹੇਅਰ ਅਗਲੀ ਖ਼ਬਰ ਸੀ. ਬੀ. ਆਈ ਅੱਗੇ ਤੀਜੀ ਵਾਰ ਪੇਸ਼ ਹੋਣਗੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।