21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਲੀਸ਼ੇਰ ਹਾਦਸਾ: ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਝੌਤੇ ਮਗਰੋਂ ਸਮਾਪਤ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਮੰਗ ਪ੍ਰਵਾਨ

ਲਹਿਰਾਗਾਗਾ, 21 ਅਕਤੂਬਰ (ਪ੍ਰਵੀਨ ਖੋਖਰ)-ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਅੱਠ ਮਜ਼ਦੂਰਾਂ ਦੀ ਮੌਤ ਅਤੇ ਦਰਜਨ ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਇਨਸਾਫ਼ ਕਮੇਟੀ ਤੇ ਪ੍ਰਸ਼ਾਸਨ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ। ਸਥਾਨਕ ਬੀ.

ਅਜੀਤ ਡੈਸਕ 22-10-2026
ਲਹਿਰਾਗਾਗਾ, 21 ਅਕਤੂਬਰ (ਪ੍ਰਵੀਨ ਖੋਖਰ)-ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਅੱਠ ਮਜ਼ਦੂਰਾਂ ਦੀ ਮੌਤ ਅਤੇ ਦਰਜਨ ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਇਨਸਾਫ਼ ਕਮੇਟੀ ਤੇ ਪ੍ਰਸ਼ਾਸਨ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ। ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਦੀਆਂ ਮੰਗਾਂ ਸਬੰਧੀ ਸਹਿਮਤੀ ਬਣੀ । ਇਸ ਮੌਕੇ ਇਨਸਾਫ਼ ਕਮੇਟੀ ਦੇ ਕਨਵੀਨਰ ਬਿੱਕਰ ਸਿੰਘ ਹਥੋਆ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਸਮਝੌਤੇ ਸਬੰਧੀ ਜਾਣਕਾਰੀ ਦਿੱਤੀ। ਇਨਸਾਫ਼ ਕਮੇਟੀ ਦੇ ਕਨਵੀਨਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਅਲੀਸ਼ੇਰ ਹਾਦਸਾ ਬੇਹੱਦ ਦੁਖਦਾਈ ਸੀ। ਸੰਘਰਸ਼ ਕਮੇਟੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ, ਸਰਕਾਰੀ ਨੌਕਰੀਆਂ ਤੇ ਪੰਜ-ਪੰਜ ਮਰਲੇ ਦੇ ਪਲਾਟ ਦੇਣ ਸਮੇਤ ਹੋਰ ਮੰਗਾਂ ਰੱਖੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੋਈ ਸਹਿਮਤੀ ਅਨੁਸਾਰ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ । ਇਸੇ ਤਰ੍ਹਾਂ ਗੰਭੀਰ ਜ਼ਖ਼ਮੀਆਂ ਨੂੰ ਵੀ 10-10 ਲੱਖ ਰੁਪਏ ਤੇ ਹੋਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦੀ ਸਹਿਮਤੀ ਬਣੀ ਹੈ। ਹਸਪਤਾਲਾਂ ਵਿਚ ਇਲਾਜ ਅਧੀਨ ਜ਼ਖ਼ਮੀਆਂ ਦਾ ਸਮੁੱਚਾ ਇਲਾਜ ਸਰਕਾਰ ਵਲੋਂ ਮੁਫ਼ਤ ਕਰਵਾਇਆ ਜਾਵੇਗਾ । ਇਲਾਜ ਦੌਰਾਨ ਲੋੜੀਂਦੇ ਟੈਸਟਾਂ ਤੇ ਹੋਰ ਡਾਕਟਰੀ ਜਾਂਚਾਂ ਦਾ ਖ਼ਰਚਾ ਵੀ ਸਰਕਾਰ ਵਲੋਂ ਚੁੱਕਿਆ ਜਾਵੇਗਾ । ਬਿੱਕਰ ਸਿੰਘ ਹਥੋਆ ਨੇ ਅੱਗੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਮੰਗ ਵੀ ਸਹਿਮਤੀ ਵਿਚ ਸ਼ਾਮਿਲ ਹੈ। ਇਸ ਸਬੰਧੀ ਪਿੰਡ ਦੀ ਪੰਚਾਇਤ ਵਲੋਂ ਮਤਾ ਪਾਸ ਕੀਤਾ ਜਾਵੇਗਾ ਅਤੇ ਅਗਲੀ ਕਾਰਵਾਈ ਰਾਹੀਂ ਇਸ ਮੰਗ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਹਾਦਸੇ ਸਬੰਧੀ ਇਨਸਾਫ਼ ਕਮੇਟੀ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਗਈ ਤੇ ਕਮੇਟੀ ਵਲੋਂ ਉਠਾਈਆਂ ਮੰਗਾਂ ਪੰਜਾਬ ਸਰਕਾਰ ਕੋਲ ਭੇਜੀਆਂ ਗਈਆਂ ਸਨ। ਸਰਕਾਰ ਵਲੋਂ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਇਲਾਜ ਸਬੰਧੀ ਸਹਿਮਤੀ ਦਿੱਤੀ ਗਈ ਹੈ । ਪ੍ਰਸ਼ਾਸਨ ਤੇ ਇਨਸਾਫ਼ ਕਮੇਟੀ ਵਿਚਕਾਰ ਹੋਈ ਸਹਿਮਤੀ ਤੋਂ ਬਾਅਦ ਪਿਛਲੇ ਚਾਰ ਦਿਨਾਂ ਤੋਂ ਜਾਰੀ ਧਰਨਾ ਸਮਾਪਤ ਕਰ ਦਿੱਤਾ ਗਿਆ । ਹੁਣ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਅਦਾਇਗੀ, ਪਲਾਟਾਂ ਦੀ ਅਲਾਟਮੈਂਟ ਤੇ ਹੋਰ ਸਹਿਮਤ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਉਡੀਕ ਹੈ । ਇਸ ਸਮੇਂ ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ, ਐਸ.ਡੀ.ਐਮ. ਲਹਿਰਾ ਰਾਕੇਸ਼ ਪ੍ਰਕਾਸ਼, ਐਸ.ਪੀ. ਪਲਵਿੰਦਰ ਸਿੰਘ ਚੀਮਾ, ਬੀ.ਡੀ.ਪੀ.ਓ. ਲਹਿਰਾ ਤੋਂ ਇਲਾਵਾ ਇਨਸਾਫ ਕਮੇਟੀ ਆਗੂ ਜਗਜੀਤ ਭੁਟਾਲ, ਲਛਮਣ ਅਲੀਸ਼ੇਰ, ਐਡਵੋਕੇਟ ਪ੍ਰੇਮ ਪਾਲ ਅਲੀਸ਼ੇਰ, ਰਵਿਂਦਰ ਅਲੀ ਸ਼ੇਰ ਅਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਮਾਂ-ਧੀ ਦੀ ਕੁੱਟਮਾਰ ਅਗਲੀ ਖ਼ਬਰ ਪੰਜਾਬ ਸਰਕਾਰ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢੇ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।