23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)– ਇਹ ਦੇਖਣ ਵਿਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ. ਐਲ.

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)– ਇਹ ਦੇਖਣ ਵਿਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਰਿਹਾਇਸ਼ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ-ਵਧੀਕ ਮੈਨੇਜਰ (ਸਰ... ਅਗਲੀ ਖ਼ਬਰ ਚੰਨੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਵਲੋਂ ਰਣਨੀਤਕ ਤਿਆਰੀ ਲਈ ਪ੍ਰਚਾਰ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।