23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਿਆਂ ਖ਼ਿਲਾਫ਼ ਜੰਗ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆਵੇ ਸਰਕਾਰ-ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ । ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ 1 ਲੱਖ 27 ਹਜ਼ਾਰ ਗ੍ਰਿਫ਼ਤਾਰੀਆਂ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿਚ ਸਫ਼ਲਤਾ ਕਿਉਂ ਨਹੀਂ ਮਿਲੀ। ਚੰਦੂਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਕਿੰਨੇ ਮੁਲਜ਼ਮਾਂ ਨੂੰ ਥਾਣਿਆਂ ਵਿਚੋਂ ਹੀ ਛੱਡਿਆ ਗਿਆ। ਉਨ੍ਹਾਂ ਮੁੱਖ ਮੰਤਰੀ ਵਲੋਂ ਐਨ.ਡੀ.ਪੀ.ਐਸ. ਐਕਟ ਨੂੰ ਕਮਜ਼ੋਰ ਦੱਸਣ ਸਬੰਧੀ ਬਿਆਨ ’ਤੇ ਵੀ ਸਵਾਲ ਚੁੱਕੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਚਾਰ ਮਹੀਨਿਆਂ ਵਿਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਲੋਕਾਂ ਨੂੰ ਜਵਾਬ ਦੇਣ ਤੋਂ ਪਿੱਛੇ ਹਟ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ, ਕਰਤਾਰਪੁਰ ਸਾਹਿਬ ਲਾਂਘੇ, ਸ਼੍ਰੋਮਣੀ ਕਮੇਟੀ ਚੋਣਾਂ ਅਤੇ ਪੰਜਾਬ ਦੇ ਪਾਣੀਆਂ ਤੇ ਰਾਜਧਾਨੀ ਨਾਲ ਸਬੰਧਤ ਮਸਲੇ ਹੱਲ ਕਰਨ ਦੀ ਮੰਗ ਵੀ ਕੀਤੀ।
ਪਿਛਲੀ ਖ਼ਬਰ ਝੋਟੇ ’ਤੇ ਹਮਲੇ ਸਮੇਂ ਜ਼ਖ਼ਮੀ ਹੋਏ 4 ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ 5-5 ਲੱਖ ਦੇ ਚੈੱਕ ਦਿੱਤੇ ਅਗਲੀ ਖ਼ਬਰ ਸੀ.ਬੀ.ਆਈ. ਅੱਗੇ ਤੀਜੀ ਵਾਰ ਪੇਸ਼ ਨਹੀਂ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।