23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇਮਰਾਨ ਖ਼ਾਨ ਦੀਆਂ ਭੈਣਾਂ ਦੀ ਰਿਹਾਈ ਦੇ ਮਾਮਲੇ ’ਚ ਹਾਈ ਕੋਰਟ ਵਲੋਂ ਗ੍ਰਹਿ ਸਕੱਤਰ ਅਤੇ ਜੇਲ੍ਹ ਸੁਪਰਡੈਂਟ ਤਲਬ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਦੀ ਰਿਹਾਈ ਨਾਲ ਸੰਬੰਧਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਕੋਟ ਲਖਪਤ ਜੇਲ੍ਹ ਦੇ ਸੁਪਰਡੈਂਟ ਨੂੰ ਨਿੱਜੀ ਤੌਰ ’ਤੇ ਤਲਬ ਕਰ ਲਿਆ ਹੈ। ਇਮਰਾਨ ਖ਼ਾਨ ਦੀਆਂ ਤਿੰਨੋਂ ਭੈਣਾਂ ਅਲੀਮਾ ਖ਼ਾਨ, ਨੂਰੀਨ ਨਿਆਜ਼ੀ ਅਤੇ ਉਜ਼ਮਾ ਖ਼ਾਨ ਨੂੰ ਸਤੰਬਰ ਮਹੀਨੇ ’ਚ ਪੰਜਾਬ ਮੈਨਟੇਨੈਂਸ ਆਫ਼ ਪਬਲਿਕ ਆਰਡਰ ਆਰਡੀਨੈਂਸ ਤਹਿਤ 30 ਦਿਨਾਂ ਲਈ ਹਿਰਾਸਤ ’ਚ ਲਿਆ ਗਿਆ ਸੀ।

ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਦੀ ਰਿਹਾਈ ਨਾਲ ਸੰਬੰਧਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਕੋਟ ਲਖਪਤ ਜੇਲ੍ਹ ਦੇ ਸੁਪਰਡੈਂਟ ਨੂੰ ਨਿੱਜੀ ਤੌਰ ’ਤੇ ਤਲਬ ਕਰ ਲਿਆ ਹੈ। ਇਮਰਾਨ ਖ਼ਾਨ ਦੀਆਂ ਤਿੰਨੋਂ ਭੈਣਾਂ ਅਲੀਮਾ ਖ਼ਾਨ, ਨੂਰੀਨ ਨਿਆਜ਼ੀ ਅਤੇ ਉਜ਼ਮਾ ਖ਼ਾਨ ਨੂੰ ਸਤੰਬਰ ਮਹੀਨੇ ’ਚ ਪੰਜਾਬ ਮੈਨਟੇਨੈਂਸ ਆਫ਼ ਪਬਲਿਕ ਆਰਡਰ ਆਰਡੀਨੈਂਸ ਤਹਿਤ 30 ਦਿਨਾਂ ਲਈ ਹਿਰਾਸਤ ’ਚ ਲਿਆ ਗਿਆ ਸੀ। ਉਨ੍ਹਾਂ ਨੂੰ ਉਸ ਵੇਲੇ ਹਿਰਾਸਤ ’ਚ ਲਿਆ ਗਿਆ ਸੀ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਵਲੋਂ ਇਸਲਾਮਾਬਾਦ ਵੱਲ ਰੋਸ ਮਾਰਚ ਦੀ ਤਿਆਰੀ ਕੀਤੀ ਜਾ ਰਹੀ ਸੀ। ਪਟੀਸ਼ਨਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਹਿਰਾਸਤ ਦੇ ਹੁਕਮਾਂ ਨੂੰ ਰੱਦ ਕਰਦਿਆਂ ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਨੂੰ ਤੁਰੰਤ ਅਦਾਲਤ ’ਚ ਪੇਸ਼ ਕਰਨ ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਜਾਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਸੰਬੰਧੀ ਨਵੀਂ ਨੀਤੀ ਰੱਦ ਕੀਤੀ ਜਾਵੇ-ਕਾਦੀਆਂ ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।