24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁਹਾਲੀ ਦੇ ਫ਼ੇਜ਼-6 ਅੰਤਰਰਾਜੀ ਬੱਸ ਅੱਡੇ ’ਚ ਰੋਸ ਰੈਲੀ

ਐੱਸ. ਏ.

ਅਜੀਤ ਡੈਸਕ 24-10-2026
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਤਹਿਤ ਸੈਂਕੜਿਆਂ ਦੀ ਗਿਣਤੀ ਵਿਚ ਯੂਨੀਅਨ ਆਗੂਆਂ ਤੇ ਵਰਕਰਾਂ ਨੇ ਮੁਹਾਲੀ ਦੇ ਫੇਜ਼-6 ਅੰਤਰਰਾਜੀ ਬੱਸ ਅੱਡੇ ’ਚ ਇਕੱਤਰ ਹੋ ਕੇ ਰੋਸ ਰੈਲੀ ਕੀਤੀ। ਪੰਜਾਬ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰਨ ਰੋਸ ਵਿਚ ਆਏ ਆਗੂਆਂ ਤੇ ਵਰਕਰਾਂ ਨੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ, ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਮੁਹਾਲੀ ਬਾਰਡਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸਥਾਨਕ ਫੇਜ਼-6 ਦੇ ਚੰਡੀਗੜ੍ਹ ਮੁਹਾਲੀ ਬਾਰਡਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਰੋਕਣ ’ਤੇ ਕੂਚ ਕਰ ਰਹੇ ਆਗੂਆਂ ਤੇ ਵਰਕਰਾਂ ਵਲੋਂ ਬਾਰਡਰ ’ਤੇ ਹੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕਿ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ, ਜਿਸ ਕਾਰਨ ਮੁਲਾਜ਼ਮਾਂ ਨੂੰ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣਾ ਪਿਆ ਹੈ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹਰਕੇਸ਼ ਕੁਮਾਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ ਆਊਟਸੋਰਸਿੰਗ ਪ੍ਰਥਾ ਨੂੰ ਖ਼ਤਮ ਕਰਨਾ ਅਤੇ ਠੇਕੇਦਾਰਾਂ ਅਤੇ ਵਿਚੋਲਿਆਂ ਦੀ ਭੂਮਿਕਾ ਨੂੰ ਖ਼ਤਮ ਕਰਨਾ ਸ਼ਾਮਿਲ ਹੈ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਯੂਨੀਅਨ ਆਗੂਆਂ ਦੀ ਗੱਲਬਾਤ ਕਰਵਾਈ ਗਈ, ਇਸ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਕੱਲ੍ਹ ਪਟਿਆਲਾ ਵਿਖੇ ਆਗੂਆਂ ਦੀ ਟਰਾਂਸਪੋਰਟ ਮੰਤਰੀ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੈਅ ਕਰਵਾਈ, ਜਿਸ ਤੋਂ ਬਾਅਦ ਆਗੂਆਂ ਵਲੋਂ ਦੇਰ ਰਾਤ 8 ਵਜੇ ਚੱਲ ਰਿਹਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ।
ਪਿਛਲੀ ਖ਼ਬਰ ਜੈਸ਼ੰਕਰ ਵਲੋਂ ਅਜ਼ਰਬਾਈਜਾਨੀ ਹਮਰੁਤਬਾ ਨਾਲ ਗੱਲਬਾਤ ਅਗਲੀ ਖ਼ਬਰ ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ ਪ੍ਰਤਿਕਾ ਦਾ ਅਜੇਤੂ ਸੈਂਕੜਾ, ਸ੍ਰੀ ਚਰਨੀ ਨੂੰ 4 ਵਿਕਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।