ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ-ਰਕੇਸ਼ ਟਿਕੈਤ
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ ਹੈ। ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦਾ ਇਸ ਨਸ਼ਾ ਮੁਕਤ ਅਭਿਆਨ ’ਚ ਵੱਡਾ ਯੋਗਦਾਨ ਸੀ, ਜੋ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਅੱਗੇ ਲੈ ਕੇ ਗਿਆ ਪਰ ਨਸ਼ਾ ਤਸਕਰ ਵਲੋਂ ਉਸ ਦੀ ਹੱਤਿਆ ਕਰ ਦਿੱਤੀ ਗਈ।
ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ, ਨਾਲ ਝੋਟੇ ਦੇ ਪਿਤਾ ਭੀਮ ਸਿੰਘ। ਤਸਵੀਰ : ਸੇਮੀ ਮਾਨਸਾ
25-10-2026